For the best experience, open
https://m.punjabitribuneonline.com
on your mobile browser.
Advertisement

ਕੂੜਾ ਪ੍ਰਬੰਧਨ ਲਈ ਵਿਸ਼ੇਸ਼ ਮੁਹਿੰਮ ਚਲਾਈ

07:50 AM Aug 30, 2024 IST
ਕੂੜਾ ਪ੍ਰਬੰਧਨ ਲਈ ਵਿਸ਼ੇਸ਼ ਮੁਹਿੰਮ ਚਲਾਈ
ਸਫਾਈ ਸੇਵਕਾਂ ਨੂੰ ਕੂੜਾ ਪ੍ਰਬੰਧਨ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀ। -ਫੋਟੋ: ਓਬਰਾਏ
Advertisement

ਖੰਨਾ

Advertisement

ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਦੇ ਨਿਰਦੇਸ਼ਾਂ ’ਤੇ ਸੈਨੀਟੇਸ਼ਨ ਸ਼ਾਖਾ ਦੀ ਟੀਮ ਨੇ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਕੂੜਾ ਪ੍ਰਬੰਧਨ ਲਈ ਵਿਸ਼ੇਸ਼ ਮੁਹਿੰਮ ਚਲਾਈ। ਇਸ ਮੌਕੇ ਸੈਨੇਟਰੀ ਇੰਸਪੈਕਟਰ ਸੰਯੋਗਤਾ ਅਤੇ ਪਰਮਜੀਤ ਕੌਰ ਨੇ ਵਾਰਡਾਂ ਵਿਚ ਜਾ ਕੇ ਸਫਾਈ ਸੇਵਕਾਂ ਨੂੰ ਠੋਸ ਕੂੜਾ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਦੋ ਵੱਖ-ਵੱਖ ਕੂੜਾਦਾਨ ਦਿਖਾ ਕੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਲਈ ਜਾਣਕਾਰੀ ਦਿੱਤੀ। ਇਸ ਮੌਕੇ ਹਿੰਮਤ ਸਿੰਘ ਸੈਨੇਟਰੀ ਸੁਪਰਵਾਈਜ਼ਰ ਅਤੇ ਕਿਰਨ ਪਾਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਨਗਰ ਕੌਂਸਲ ਨੂੰ ਪੂਰਨ ਸਹਿਯੋਗ ਦੇਣ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

sanam grng

View all posts

Advertisement