For the best experience, open
https://m.punjabitribuneonline.com
on your mobile browser.
Advertisement

ਸਰਕਾਰੀ ਸਕੀਮਾਂ ਬਾਰੇ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

09:25 AM Jul 01, 2024 IST
ਸਰਕਾਰੀ ਸਕੀਮਾਂ ਬਾਰੇ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ
Advertisement

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਸੂਚਨਾ ਲੋਕ ਸੰਪਰਕ ਤੇ ਭਾਸ਼ਾ ਵਿਭਾਗ ਵੱਲੋਂ ਪਹਿਲੀ ਜੁਲਾਈ ਤੋਂ 31 ਜੁਲਾਈ ਤੱਕ ਇਕ ਵਿਸ਼ੇਸ਼ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦੌਰਾਨ ਕੁਰੂਕਸ਼ੇਤਰ ਜ਼ਿਲ੍ਹਾ ਦੇ ਸਾਰੇ ਪਿੰਡਾਂ ਤੇ ਸ਼ਹਿਰੀ ਵਾਰਡਾਂ ਵਿੱਚ ਨਾਟਕ ਪਾਰਟੀਆਂ ਪ੍ਰੋਗਰਾਮ ਪੇਸ਼ ਕਰਨਗੀਆਂ ਤੇ ਸਰਕਾਰ ਦੀਆਂ ਯੋਜਨਾਵਾਂ, ਨੀਤੀਆਂ ਤੇ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਦੱਸਣਗੀਆਂ।
ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਧਰਮਿੰਦਰ ਸ਼ਰਮਾ ਨੇ ਦੱਸਿਆ ਕਿ ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਮਨਦੀਪ ਬਰਾੜ ਦੀਆਂ ਹਦਾਇਤਾਂ ’ਤੇ ਸੂਬੇ ਵਿਚ 1 ਤੋਂ 31 ਜੁਲਾਈ ਤੱਕ ਵਿਸ਼ੇਸ਼ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×