ਬਾਲ ਮਜ਼ਦੂਰੀ ਰੋਕਣ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ
10:22 AM Nov 19, 2023 IST
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਨਵੰਬਰ
ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸੰਗਰੂਰ ਵਿੱਚ 20 ਨਵੰਬਰ ਤੋਂ 10 ਦਸੰਬਰ ਤੱਕ ਚਲਾਈ ਜਾਣ ਵਾਲੀ ਵਿਸ਼ੇਸ਼ ਮੁਹਿੰਮ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਸ ਮੁਹਿੰਮ ਦੇ ਅਸਰਦਾਰ ਪ੍ਰਭਾਵ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਇਸ ਮੁਹਿੰਮ ਦੌਰਾਨ ਸਾਰੇ ਛੋਟੇ ਤੇ ਵੱਡੇ ਵਪਾਰਕ ਅਦਾਰਿਆਂ ਜਿਵੇਂ ਫੈਕਟਰੀਆਂ, ਢਾਬਿਆਂ, ਦੁਕਾਨਾਂ, ਭੱਠਿਆਂ, ਉਸਾਰੀ ਸਥਾਨਾਂ ਆਦਿ ਵਿੱਚ ਜਾਂਚ ਮੁਹਿੰਮ ਚਲਾਈ ਜਾਵੇ
Advertisement
Advertisement