ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਬਣੇਗੀ ਵਿਸ਼ੇਸ਼ ਟੀਮ
09:04 AM Aug 10, 2023 IST
ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਅਗਸਤ
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜਿਲ੍ਹਾ ਟਾਸਕ ਫੋਰਸ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਲਗਾਤਾਰ ਵੱਧ ਰਹੀ ਭਿਖਾਰੀਆਂ ਦੀ ਗਿਣਤੀ ਨੂੰ ਰੋਕਣ ਲਈ ਤੁਰੰਤ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾਵੇ । ਭੀਖ ਮੰਗਣ ਵਿਚ ਲੱਗੇ ਬੱਚਿਆਂ ਦਾ ਇਕ ਸਰਵੇ ਕਰਵਾ ਕੇ ਇਹ ਪਤਾ ਲਗਾਵਾਇਆ ਜਾਵੇ ਕਿ ਇਨ੍ਹਾਂ ਬੱਚਿਆਂ ਵਿਚੋਂ ਕਿੰਨੇ ਬੱਚੇ ਪਰਿਵਾਰਾਂ ਦੇ ਨਾਲ ਰਹਿੰਦੇ ਹਨ ਅਤੇ ਕਿੰਨੇ ਬੱਚੇ ਪਰਿਵਾਰਾਂ ਤੋਂ ਬਿਨਾਂ ਰਹਿੰਦੇ ਹਨ। ਉਨਾਂ ਸ਼ਹਿਰ ਵਿਚ ਬੱਚਿਆਂ ਦੁਆਰਾ ਭੀਖ ਮੰਗਣ ਦੀ ਵੱਧ ਰਹੀ ਗਿਣਤੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਜਿਲ੍ਹੇ ਵਿਚ ਬਾਲ ਭਿੱਖਿਆ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇ ਤਾਂ ਜੋ ਲੋਕ ਵੀ ਇਸ ਕੰਮ ਵਿਚ ਸਰਕਾਰ ਦਾ ਸਾਥ ਦੇਣ।
Advertisement
Advertisement