ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਠਿੰਡਾ ਦੀ ਪ੍ਰਧਾਨਗੀ ਕਾਰਨ ਅਕਾਲੀ ਦਲ ’ਚ ਫੁੱਟ ਉਭਰੀ

08:03 AM Mar 14, 2024 IST
ਰਾਜਬਿੰਦਰ ਸਿੰਘ ਸਿੱਧੂ।

ਮਨੋਜ ਸ਼ਰਮਾ
ਬਠਿੰਡਾ, 13 ਮਾਰਚ
ਆਗਾਮੀ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬਠਿੰਡਾ ਵਿੱਚ ਲੋਕ ਸਭਾ ਚੋਣ ਤੋਂ ਪਹਿਲਾਂ ਫੁੱਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਸੰਧੂ ਅਤੇ ਚਮਕੌਰ ਸਿੰਘ ਮਾਨ ਨੇ ਬਠਿੰਡਾ ਸ਼ਹਿਰ ਲਈ ਰਾਜਬਿੰਦਰ ਸਿੱਧੂ ਨੂੰ ਪ੍ਰਧਾਨ ਥਾਪੇ ਜਾਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਬਿੰਦਰ ਸਿੰਘ ਪਹਿਲਾਂ ਵੀ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਨ ਪਰ ਉਨ੍ਹਾਂ ਦੇ ਕਾਰਜਕਾਲ ਦੌਰਾਨ ਬਠਿੰਡਾ ਸ਼ਹਿਰ ਵਿੱਚ ਪਾਰਟੀ ਕਮਜ਼ੋਰ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਿਯੁਕਤੀ ਸਬੰਧੀ ਹਲਕਾ ਇੰਚਾਰਜ ਬਬਲੀ ਢਿੱਲੋਂ ਨੇ ਉਨ੍ਹਾਂ ਨੂੰ ਭਰੋਸੇ ਵਿੱਚ ਨਹੀਂ ਲਿਆ। ਗੌਰਤਲਬ ਹੈ ਕਿ ਸਾਬਕਾ ਕੌਂਸਲਰ ਨਿਰਮਲ ਸਿੰਘ ਸੰਧੂ ਅਤੇ ਚਮਕੌਰ ਸਿੰਘ ਮਾਨ ਬਠਿੰਡਾ ਸ਼ਹਿਰ ਦੀ ਪ੍ਰਧਾਨਗੀ ਲਈ ਦਾਅਵੇਦਾਰ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨਾਲ ਕੋਈ ਗਿਲਾ ਨਹੀਂ ਅਤੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਲਈ ਦਿਨ-ਰਾਤ ਇੱਕ ਕਰਨਗੇ। ਉਧਰ, ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਸਿੰਘ ਢਿੱਲੋਂ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਰਾਜਬਿੰਦਰ ਸਿੰਘ ਸਿੱਧੂ ਨੂੰ ਪਾਰਟੀ ਹਾਈਕਮਾਂਡ ਵੱਲੋਂ ਪ੍ਰਧਾਨ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੋ ਤੱਕ ਸੀਨੀਅਰ ਅਕਾਲੀ ਆਗੂਆਂ ਦੀ ਨਾਰਾਜ਼ਗੀ ਦੀ ਗੱਲ ਹੈ ਉਹ ਉਨ੍ਹਾਂ ਨਾਲ ਬੈਠ ਕੇ ਗੱਲ ਕਰਨਗੇ।

Advertisement

Advertisement