ਪਿੰਗਲਵਾੜਾ ਦੇ ਬੱਚਿਆਂ ਵੱਲੋਂ ਤਿਆਰ ਵਸਤਾਂ ਦੀ ਸਟਾਲ ਲਗਾਈ
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 11 ਨਵੰਬਰ
ਦੀਵਾਲੀ ਮੌਕੇ ਪਿੰਗਲਵਾੜਾ ਦੇ ਦਿਵਿਆਂਗ ਬੱਚਿਆਂ ਦੀਆਂ ਹੱਥ ਕਿਰਤਾਂ ਦੀ ਵਿਕਰੀ ਦਾ ਸਟਾਲ ਪਿੰਗਲਵਾੜਾ ਅੱਗ ਲਾਇਆ ਗਿਆ। ਇਸ ਪ੍ਰਦਰਸ਼ਨੀ ਵਿੱਚ ਪਿੰਗਲਵਾੜੇ ਵਿੱਚ ਬੱਚਿਆਂ ਵਾਸਤੇ ਚੱਲ ਰਹੇ ਮੁੜ ਵਸੇਬਾ ਸੈਂਟਰ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਅਤੇ ਭਗਤ ਪੂਰਨ ਸਿੰਘ ਗੂੰਗੇ-ਬੋਲੇ ਬੱਚਿਆਂ ਦੇ ਸਕੂਲ ਵਿੱਚ ਤਿਆਰ ਕੀਤੇ ਕੱਪੜੇ ਅਤੇ ਜੂਟ ਦੇ ਬੈਗ, ਖਿਡੌਣੇ, ਚਾਦਰਾਂ, ਬੈੱਡ ਕਵਰ, ਮੋਮਬੱਤੀਆਂ ਤੇ ਦੀਵੇ ਆਦਿ ਰੱਖੇ ਗਏ ਹਨ। ਸਟਾਲ ਦਾ ਉਦਘਾਟਨ ਮਧੂਮਤੀ ਪਤਨੀ ਵਿਧਾਇਕ ਡਾ. ਕੁੰਵਰ ਵਜਿੈ ਪ੍ਰਤਾਪ ਸਿੰਘ ਵੱਲੋਂ ਕੀਤਾ ਗਿਆ। ਸਮੂਹ ਸੰਗਤਾਂ ਵਲੋਂ ਇਸ ਸਟਾਲ ਵਿੱਚ ਸਾਮਾਨ ਖਰੀਦਣ ਲਈ ਬਹੁਤ ਹੀ ਉਤਸ਼ਾਹ ਵੇਖਿਆ ਗਿਆ। ਲੋਕਾਂ ਨੇ ਵੱਖ-ਵੱਖ ਬਣਾਈਆਂ ਕਿਰਤਾਂ ਨੂੰ ਬਹੁਤ ਪਸੰਦ ਕੀਤਾ। ਇਸ ਮੌਕੇ ਪਿੰਗਲਵਾੜੇ ਦੇ ਡਾ. ਇੰਦਰਜੀਤ ਕੌਰ, ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ, ਕਰਨਲ ਦਰਸ਼ਨ ਸਿੰਘ ਬਾਵਾ ਅਤੇ ਸਹਿ ਪ੍ਰਸ਼ਾਸਕ ਪਰਮਿੰਦਰਜੀਤ ਸਿੰਘ ਭੱਟੀ, ਡਾ. ਰੇਨੂ ਇੰਦਰਜੀਤ ਕੌਰ, ਤਿਲਕ ਰਾਜ ਜਨਰਲ ਮੈਨੇਜਰ ਅਤੇ ਸੀਨੀਅਰ ਸੁਪਰਵਾਈਜ਼ਰ ਹਰਪਾਲ ਸਿੰਘ ਹਾਜ਼ਰ ਸਨ।