ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਜ਼ਾਦੀ ਦਿਹਾੜੇ ਮੌਕੇ ਯਮੁਨਾਨਗਰ ਵਿੱਚ ਹੋਵੇਗਾ ਸੂਬਾ ਪੱਧਰੀ ਸਮਾਗਮ

08:36 AM Aug 13, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 12 ਅਗਸਤ
ਇਸ ਵਾਰੀ ਸੂਬਾ ਪੱਧਰੀ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਸਥਾਨਕ ਤੇਜਲੀ ਖੇਡ ਸਟੇਡੀਅਮ ਵਿੱਚ ਕਰਵਾਇਆ ਜਾਵੇਗਾ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਕੌਮੀ ਝੰਡਾ ਲਹਿਰਾਉਣਗੇ ਅਤੇ ਪਰੇਡ ਦੀ ਸਲਾਮੀ ਲੈਣਗੇ ਅਤੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਾਂ ਦੇ ਹੋਰ ਆਸ਼ਰਿਤ ਮੈਂਬਰਾਂ ਅਤੇ ਜੰਗੀ ਸੈਨਿਕਾਂ ਦੇ ਨਾਲ-ਨਾਲ ਹੋਰ ਵਿਅਕਤੀਆਂ ਨੂੰ ਸਨਮਾਨਿਤ ਕਰਨਗੇ। ਵੱਖ-ਵੱਖ ਖੇਤਰਾਂ ਵਿੱਚ ਚੰਗਾ ਕੰਮ ਕਰਨ ਵਾਲੇ ਸਮਾਜ ਸੇਵੀ ਅਤੇ ਅਧਿਕਾਰੀਆਂ ਨੂੰ ਸਨਮਾਨਿਤ ਕਰਨਗੇ। ਵਧੀਕ ਡਿਪਟੀ ਕਮਿਸ਼ਨਰ ਆਯੂਸ਼ ਸਿਨਹਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਧੂਮ-ਧਾਮ ਨਾਲ ਮਨਾਉਣ ਲਈ ਅੰਤਿਮ ਫੁੱਲ ਡਰੈਸ ਰਿਹਰਸਲ 13 ਅਗਸਤ ਦਿਨ ਮੰਗਲਵਾਰ ਨੂੰ ਨਿਰਧਾਰਿਤ ਸਮੇਂ ਅਨੁਸਾਰ ਰਾਤ 8.58 ਵਜੇ ਹੋਵੇਗੀ, ਜਿਸ ਨੂੰ ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ ਅਤੇ ਐਸਪੀ ਗੰਗਾਰਾਮ ਪੂਨੀਆ ਵੀ ਮੌਜੂਦ ਰਹਿਣਗੇ । ਵਧੀਕ ਡਿਪਟੀ ਕਮਿਸ਼ਨਰ ਆਯੂਸ਼ ਸਿਨਹਾ ਨੇ ਦੱਸਿਆ ਕਿ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਲਈ ਤੇਜਲੀ ਸਪੋਰਟਸ ਕੰਪਲੈਕਸ ਵਿਖੇ ਰਿਹਰਸਲ ਕਰਵਾਈ ਜਾ ਰਹੀ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਜ਼ਾਦੀ ਦਿਵਸ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲੈਣ।

Advertisement

Advertisement
Advertisement