ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਡੀਕਲ ਸਟੋਰ ਤੋਂ ਨਸ਼ੀਲੀਆਂ ਦਵਾਈਆਂ ਦਾ ਜਖੀਰਾ ਬਰਾਮਦ

09:06 AM Oct 17, 2024 IST
ਅਧਿਕਾਰੀ ਦੁਕਾਨ ਉੱਪਰ ਨਸ਼ੀਲੀਆਂ ਦਵਾਈਆਂ ਦੀ ਬਰਾਮਦਗੀ ਸਬੰਧੀ ਜਾਂਚ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਅਕਤੂਬਰ
ਨਿਯਮਾਂ ਵਿਰੁੱਧ ਜਾ ਕੇ ਨਸ਼ੀਲੀਆਂ ਦਵਾਈਆਂ ਭੰਡਾਰ ਕਰਨ ਦੇ ਦੋਸ਼ ਹੇਠ ਜ਼ਿਲ੍ਹਾ ਡਰੱਗ ਇੰਸਪੈਕਟਰ ਨੇ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਤੋਂ 14.80 ਲੱਖ ਰੁਪਏ ਕੀਮਤ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ। ਇਸ ਬਾਰੇ ਡੀ.ਸੀ.ਓ. ਬਬਲੀਨ ਕੌਰ ਨੇ ਦੱਸਿਆ ਕਿ ਰਾਜਾ ਮਾਰਕੀਟ, ਕਟੜਾ ਸ਼ੇਰ ਸਿੰਘ ਵਿਖੇ ਮਾਤਾ ਚਿੰਤਪੁਰਨੀ ਫਾਰਮਾਸਿਟੀਕਲਜ਼ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ 6 ਕਿਸਮ ਦੀਆਂ ਨਸ਼ੀਲੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਪ੍ਰਬੰਧਕ ਇਨ੍ਹਾਂ ਦਵਾਈਆਂ ਦਾ ਖਰੀਦ ਰਿਕਾਰਡ ਪੇਸ਼ ਕਰਨ ਵਿੱਚ ਅਸਫਲ ਰਿਹਾ। ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਬਾਜ਼ਾਰੀ ਕੀਮਤ ਲਗਭਗ 14.80 ਲੱਖ ਰੁਪਏ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਇਸ ਦੁਕਾਨਦਾਰ ਖਿਲਾਫ ਬੀਐਨਐਸ 2023 ਦੇ ਤਹਿਤ ਐਫਆਈਆਰ ਦਰਜ ਕਰਨ ਲਈ ਪੁਲੀਸ ਨੂੰ ਲਿਖ ਦਿੱਤਾ ਗਿਆ ਹੈ।

Advertisement

Advertisement