ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਤ ਮਹਿੰਦਰ ਸਿੱਧੂ ਵੱਲੋਂ ਪਿੰਡਾਂ ਦਾ ਤੂਫ਼ਾਨੀ ਦੌਰਾ

07:48 AM May 09, 2024 IST
ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਇੱਕ ਪਿੰਡ ਵਿੱਚ ਲੋਕਾਂ ਨੂੰ ਮਿਲਦੇ ਹੋਏ।

ਪੱਤਰ ਪ੍ਰੇਰਕ
ਬਠਿੰਡਾ, 8 ਮਈ
ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਹਲਕਾ ਭੁੱਚੋ ਦੇ ਗੋਨਿਆਣਾ ਬਲਾਕ ਦੇ ਜੀਦਾ, ਹਰਰਾਏਪੁਰ, ਖੇਮੂਆਣਾ ਖਿਆਲੀ ਵਾਲਾ, ਜੰਡਾਂ ਵਾਲਾ ਗਿੱਲ ਪੱਤੀ ਭੋਖੜਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਨਰਿੰਦਰ ਸਿੰਘ ਭਲੇਰੀਆ, ਸੁਖਮਿੰਦਰ ਸਿੰਘ ਬਰਾੜ, ਗੋਬਿੰਦ ਰਾਮ ਜਿੰਦਲ ਮੌਜੂਦ ਰਹੇ। ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਵੋਟਰਾਂ ਨੂੰ ਪੰਜਾਬ ਅਤੇ ਦੇਸ਼ ਦੇ ਭਵਿੱਖ ਲਈ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਇੱਕ ਪਾਸੇ ਜਿੱਥੇ ਦੇਸ਼ ਦਾ ਸੰਵਿਧਾਨ ਖਤਰੇ ਵਿੱਚ ਹੈ, ਉੱਥੇ ਦੂਜੇ ਪਾਸੇ ਪੰਜਾਬ ਦੀ ਹਾਲਤ ਡਾਵਾਂਡੋਲ ਹੁੰਦੀ ਜਾ ਰਹੀ ਹੈ। ਉਨ੍ਹਾਂ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਹਮਲੇ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਅੱਜ ਵੀ ਅੰਦਰੋਂ ਅੰਦਰੀ ਇੱਕ ਹਨ ਅਤੇ ਸਿਰਫ਼ ਲੋਕ ਦਿਖਾਵੇ ਦੇ ਲਈ ਅਲੱਗ-ਅਲੱਗ ਹੋਣ ਦਾ ਡਰਾਮਾ ਕਰ ਰਹੇ ਹਨ। ‘ਆਪ’ ਉੱਤੇ ਵੀ ਪੰਜਾਬ ਦੀ ਕਿਸਾਨੀ ਦੀ ਸੁਰੱਖਿਆ ਕਰਨ ਵਿੱਚ ਅਸਫਲ ਰਹਿਣ ਦੇ ਦੋਸ਼ ਲਗਾਉਂਦਿਆਂ ਕਾਂਗਰਸੀ ਉਮੀਦਵਾਰ ਨੇ ਕਿਹਾ ਕਿ ਅੱਜ ਹਰਿਆਣਾ ਦੀ ਭਾਜਪਾ ਸਰਕਾਰ ਨੇ ਪੰਜਾਬ ਦੀ ਹੱਦ ਅੰਦਰ ਆ ਕੇ ਕਿਸਾਨਾਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਪਰ ਅੰਦਰਖਾਤੇ ਮੋਦੀ ਤੇ ਸ਼ਾਹ ਨਾਲ ਸਮਝੌਤਾ ਕਰੀ ਬੈਠੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹੱਥ ’ਤੇ ਹੱਥ ਧਰਕੇ ਬੈਠੇ ਰਹੇ।

Advertisement

Advertisement