For the best experience, open
https://m.punjabitribuneonline.com
on your mobile browser.
Advertisement

ਇੰਟਰਲਾਕਿੰਗ ਟਾਈਲਾਂ ਨਾਲ ਬਣੀ ਗਲੀ ਦਾ ਉਦਘਾਟਨ

07:09 AM Aug 23, 2024 IST
ਇੰਟਰਲਾਕਿੰਗ ਟਾਈਲਾਂ ਨਾਲ ਬਣੀ ਗਲੀ ਦਾ ਉਦਘਾਟਨ
ਪਿੰਡ ਬੱਲੂਆਣਾ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਉਂਦੇ ਹੋਏ ਜਤਿੰਦਰ ਸਿੰਘ ਭੱਲਾ। -ਫੋਟੋ: ਤੂਰ
Advertisement

ਪੱਤਰ ਪ੍ਰੇਰਕ
ਸੰਗਤ ਮੰਡੀ, 22 ਅਗਸਤ
ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅੰਦਰ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਜਤਿੰਦਰ ਭੱਲਾ ਵੱਲੋਂ ਹਲਕੇ ਦੇ ਪਿੰਡ ਬੱਲੂਆਣਾ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਨਾਲ ਬਣੀ ਗਲੀ ਦਾ ਉਦਘਾਟਨ ਕੀਤਾ ਅਤੇ ਪਿੰਡ ਵਿੱਚ ਹੀ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਟਾਈਲਾਂ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਪੰਜਾਬ ਦੀ ਖੁਸ਼ਹਾਲੀ ਵਿਕਾਸ ਅਤੇ ਤਰੱਕੀ ’ਤੇ ਮੋਹਰ ਲਗਾਉਣਗੇ। ਇਸ ਮੌਕੇ ਉਨ੍ਹਾਂ ਨਾਲ ਬੀਡੀਪੀਓ ਬਠਿੰਡਾ ਭਪਿੰਦਰ ਸਿੰਘ, ਬੀਡੀਪੀਓ ਸੰਗਤ ਜਗਸਿਮਰਨ ਸਿੰਘ, ਪੰਚਾਇਤ ਅਫਸਰ ਇਕਬਾਲ ਸਿੰਘ, ਜੇਈ ਧੀਰਜ ਕੁਮਾਰ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement