ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਪੱਕਾ ਮੋਰਚਾ ਜਾਰੀ

08:15 AM Aug 25, 2024 IST

ਰਾਏਕੋਟ: ਪਿੰਡ ਬ੍ਰਹਮਪੁਰਾ ਵਿੱਚ ਸਤਨਾਮ ਸਿੰਘ ਦੇ ਘਰ ਸਾਹਮਣੇ ਪਿਛਲੇ 17 ਦਿਨਾਂ ਤੋਂ ਪੱਕਾ ਮੋਰਚਾ ਜਾਰੀ ਹੈ। ਸੰਗਰੂਰ ਦੇ ਪਿੰਡ ਚਾਂਗਲੀ ਦੇ ਜੈਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਸਤਨਾਮ ਸਿੰਘ ਦੇ ਪਰਿਵਾਰ ਨੇ ਅਮਰੀਕਾ ਭੇਜਣ ਦੇ ਨਾਂ ’ਤੇ ਉਨ੍ਹਾਂ ਨਾਲ 21 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜੈਪਾਲ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਦਰ ਧੂਰੀ ਵਿੱਚ ਸਤਨਾਮ ਸਿੰਘ, ਉਸ ਦੇ ਲੜਕੇ ਜਗਪਾਲ ਸਿੰਘ ਅਤੇ ਪੁੱਤਰੀ ਹਰਜੋਤ ਕੌਰ ਖ਼ਿਲਾਫ਼ 21 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਮੁਲਜ਼ਮ ਸਤਨਾਮ ਸਿੰਘ ਦੇ ਪਰਿਵਾਰ ਨੇ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵਿੱਚ ਜੈਪਾਲ ਸਿੰਘ ਦੇ ਪਰਿਵਾਰ ਨਾਲ ਸਮਝੌਤਾ ਪੇਸ਼ ਕਰ ਕੇ ਦੋ ਕਿਸ਼ਤਾਂ ਵਿੱਚ 13 ਲੱਖ ਰੁਪਏ ਵਾਪਸ ਕਰਨ ਦੀ ਹਾਮੀ ਭਰੀ ਸੀ। ਸਮਝੌਤੇ ਦੇ ਆਧਾਰ ’ਤੇ ਅਦਾਲਤ ਨੇ 15 ਮਈ ਨੂੰ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਸੀ, ਪਰ ਮੁਲਜ਼ਮਾਂ ਨੇ ਪੀੜਤ ਪਰਿਵਾਰ ਨੂੰ 6 ਲੱਖ ਰੁਪਏ ਦੀ ਪਹਿਲੀ ਕਿਸ਼ਤ ਵੀ ਸਮੇਂ ਸਿਰ ਨਹੀਂ ਦਿੱਤੀ। ਇਸ ਤੋਂ ਬਾਅਦ ਪੀੜਤ ਪਰਿਵਾਰ ਨੇ ਮੁਲਜ਼ਮ ਦੀ ਜ਼ਮਾਨਤ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ, ਪਰ ਜ਼ਿਲ੍ਹਾ ਅਦਾਲਤ ਨੇ ਪੀੜਤਾਂ ਦੀ ਪਟੀਸ਼ਨ ਰੱਦ ਕਰ ਦਿੱਤੀ, ਜਿਸ ਕਾਰਨ ਹੁਣ ਉਨ੍ਹਾਂ ਕੋਲ ਇਹੀ ਰਸਤਾ ਬਚਿਆ ਹੈ। - ਪੱਤਰ ਪ੍ਰੇਰਕ

Advertisement

Advertisement