For the best experience, open
https://m.punjabitribuneonline.com
on your mobile browser.
Advertisement

ਲਵਲੀ ਯੂਨੀਵਰਸਿਟੀ ’ਚ ਵਿਦਿਆਰਥੀ ਨੇ 10ਵੀਂ ਮੰਜ਼ਿਲ ਤੋਂ ਛਾਲ ਮਾਰੀ

07:23 AM May 04, 2024 IST
ਲਵਲੀ ਯੂਨੀਵਰਸਿਟੀ ’ਚ ਵਿਦਿਆਰਥੀ ਨੇ 10ਵੀਂ ਮੰਜ਼ਿਲ ਤੋਂ ਛਾਲ ਮਾਰੀ
Advertisement

ਪੱਤਰ ਪ੍ਰੇਰਕ
ਫਗਵਾੜਾ, 3 ਮਈ
ਇੱਥੇ ਲਵਲੀ ਯੂਨੀਵਰਸਿਟੀ ਕੈਂਪਸ ’ਚ ਬੀਤੀ ਰਾਤ 20 ਸਾਲਾ ਵਿਦਿਆਰਥੀ ਨੇ ਯੂਨੀਵਰਸਿਟੀ ਇਮਾਰਤ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮਯੰਕ ਵਾਸੀ ਹਰਿਆਣਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀ ਰੁਪਿੰਦਰ ਕੌਰ ਭੱਟੀ ਮੌਕੇ ’ਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮਯੰਕ ਕੰਪਿਊਟਰ ਸਾਇੰਸ ਦੇ ਪਹਿਲੇ ਸਾਲ ਦਾ ਵਿਦਿਆਰਥੀ ਸੀ। ਉਨ੍ਹਾਂ ਕਿਹਾ ਕਿ ਉਹ ਪੜ੍ਹਾਈ ’ਚ ਕਮਜ਼ੋਰ ਸੀ ਜਿਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ ਹੋ ਸਕਦਾ ਹੈ। ਪੁਲੀਸ ਨੇ ਉਸ ਦਾ ਕੰਪਿਊਟਰ ਅਤੇ ਹੋਰ ਸਾਮਾਨ ਕਬਜ਼ੇ ’ਚ ਲੈ ਲਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×