ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
12:23 PM Oct 07, 2024 IST
Advertisement
ਮਨੋਜ ਸ਼ਰਮਾ
ਬਠਿੰਡਾ, 7 ਅਕਤੂਬਰ
Advertisement
ਇੱਥੋਂ ਦੇ ਬਾਦਲ ਰੋਡ ’ਤੇ ਸਥਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਚ ਐਤਵਾਰ ਨੂੰ ਇੱਕ ਵਿਦਿਆਰਥਣ ਦੇ ਵੱਲੋਂ ਹੋਸਟਲ ਦੇ ਕਮਰੇ ’ਚ ਫ਼ਾਹਾ ਲੈ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਵਨੀਤ ਕੌਰ ਨਾਂ ਦੀ ਇਹ ਵਿਦਿਆਰਥਣ ਯੂਨੀਵਰਸਿਟੀ ’ਚ ਬੀਐਸਸੀ ਨਾਨ ਮੈਡੀਕਲ ਪਹਿਲੇ ਸਾਲ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ।
ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਕਾਰਨਾਂ ਦਾ ਪਤਾ ਹਾਲੇ ਤੱਕ ਨਹੀਂ ਲੱਗ ਸਕਿਆ ਹੈ, ਪਰ ਕਥਿਤ ਤੌਰ ’ਤੇ ਵਿਦਿਆਰਥਣ ਪ੍ਰੇਸ਼ਾਨ ਚੱਲ ਰਹੀ ਸੀ। ਇਸ ਮਾਮਲੇ ’ਤੇ ਯੂਨੀਵਰਸਿਟੀ ਦੇ ਅਧਿਕਾਰੀ ਕੁੱਝ ਵੀ ਬੋਲਣ ਨੂੰ ਤਿਆਰ ਨਹੀਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਛੁੱਟੀਆਂ ਕਾਰਨ ਜ਼ਿਆਦਾਤਰ ਬੱਚੇ ਆਪਣੇ ਘਰ ਗਏ ਹੋਏ ਸਨ ਅਤੇ ਇਹ ਲੜਕੀ ਹੋਸਟਲ ਵਿਚ ਹੀ ਠਹਿਰੀ ਹੋਈ ਸੀ। ਇਸ ਸਬੰਧੀ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement