ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਵਲ ਸਰਜਨ ਵਲੋਂ ਜ਼ਿਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ

09:38 AM Aug 29, 2023 IST
featuredImage featuredImage

ਪੱਤਰ ਪ੍ਰੇਰਕ
ਹੁਸ਼ਿਆਰਪੁਰ, 28 ਅਗਸਤ
ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਵੈਕਟਰ ਬੋਰਨ ਬਿਮਾਰੀਆਂ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਹਸਪਤਾਲ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਾਤੀ ਤੇ ਡਾ. ਮਨਮੋਹਨ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਸਿਵਲ ਸਰਜਨ ਨੇ ਐਮਰਜੈਂਸੀ ਵਾਰਡ ਦਾ ਮੁਆਇਨਾ ਕੀਤਾ ਤੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਐਮਰਜੈਂਸੀ ਵਾਰਡ ਅੰਦਰ ਉਪਲਬਧ ਦਵਾਈਆਂ ਦੇ ਸਟਾਕ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਡੇਂਗੂ ਵਾਰਡ ਦਾ ਵੀ ਮੁਆਇਨਾ ਕੀਤਾ ਤੇ ਸਬੰਧਤ ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਸਟਾਫ਼ ਦੀ ਹਾਜ਼ਰੀ ਚੈਕ ਕੀਤੀ ਤੇ ਮਰੀਜ਼ਾਂ ਨਾਲ ਪਿਆਰ ਵਾਰਾ ਰਵੱਈਆ ਅਪਨਾਉਣ ਲਈ ਕਿਹਾ। ਉਨ੍ਹਾਂ ਨੇ ਹਸਪਤਾਲ ਕੰਪਲੈਕਸ ਅੰਦਰ ਸਾਫ਼ ਸਫ਼ਾਈ ਰੱਖਣ ਤੇ ਫੌਗਿੰਗ ਕਰਵਾਉਣ ਲਈ ਵੀ ਕਿਹਾ।

Advertisement

Advertisement