ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿੱਜੀ ਸਕੂਲ ’ਚ ਦੀਵਾਲੀ ਮੇਲੇ ਮੌਕੇ ਝੂਲਾ ਡਿੱਗਿਆ

07:39 AM Oct 23, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 22 ਅਕਤੂਬਰ
ਇੱਥੇ ਅਮਲੋਹ ਰੋਡ ’ਤੇ ਸਥਿਤ ਇੱਕ ਸਕੂਲ ਵਿੱਚ ਦੀਵਾਲੀ ਮੇਲੇ ਦੌਰਾਨ ਝੂਲਾ ਟੁੱਟ ਗਿਆ। ਜਾਣਕਾਰੀ ਮੁਤਾਬਕ ਝੂਲੇ ਵਿੱਚ 10 ਤੋਂ ਵੱਧ ਬੱਚੇ ਫਸ ਗਏ ਜਿਨ੍ਹਾਂ ਨੂੰ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੇ ਹੇਠਾਂ ਉਤਾਰਿਆ। ਖੁਸ਼ਕਿਸਮਤੀ ਦੀ ਗੱਲ ਹੈ ਕਿ ਹਾਦਸੇ ਵਿੱਚ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ। ਸਕੂਲ ਵਿੱਚ ਦੀਵਾਲੀ ਮੇਲੇ ਕਾਰਨ ਵੱਡੀ ਗਿਣਤੀ ’ਚ ਬੱਚੇ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ। ਬੱਚੇ ਝੂਲੇ ’ਤੇ ਬੈਠ ਕੇ ਮਨੋਰੰਜਨ ਕਰ ਰਹੇ ਸਨ ਕਿ ਅਚਾਨਕ ਝੂਲੇ ਦਾ ਇੱਕ ਹਿੱਸਾ ਟੁੱਟ ਗਿਆ ਜਿਸ ਕਾਰਨ ਝੂਲੇ ’ਤੇ ਸਵਾਰ ਬੱਚੇ ਹੇਠਾਂ ਡਿੱਗ ਗਏ ਅਤੇ ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਬੱਚਿਆਂ ਨੂੰ ਸੰਭਾਲ ਲਿਆ। ਮਾਪਿਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਮਾਪਿਆਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਪ੍ਰਬੰਧਕਾਂ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਸਨ।

Advertisement

Advertisement