ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਜ਼ਿਲ੍ਹੇ ’ਚ 5 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ

07:09 AM Jun 12, 2024 IST
ਸੰਗਰੂਰ ’ਚ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਜੂਨ
ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਹ ਗੱਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਆਖੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਮਿੱਥੇ ਗਏ ਇਸ ਟੀਚੇ ਨੂੰ ਹਾਸਲ ਕਰਨ ਲਈ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੀ ਜ਼ਰੂਰਤ ਹੈ ਕਿਉਂਕਿ ਹਰ ਨਾਗਰਿਕ ਦਾ ਵੀ ਇਹ ਨੈਤਿਕ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਕੁਦਰਤ ਨਾਲ ਆਪਣੀ ਸਾਂਝ ਨੂੰ ਮਜ਼ਬੂਤ ਕਰੇ।
ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਭਾਗ ਦੇ ਅਧੀਨ ਆਉਂਦੀਆਂ ਥਾਵਾਂ ਵਿੱਚੋਂ ਅਜਿਹੇ ਖਾਲੀ ਸਥਾਨਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਜਿਥੇ ਪਹਿਲੀ ਜੁਲਾਈ ਤੋਂ ਬੂਟੇ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਣ ਵਿਭਾਗ ਵੱਲੋਂ ਇਸ ਟੀਚੇ ਦੀ ਪ੍ਰਾਪਤੀ ਲਈ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਨੂੰ ਸਾਰਿਆਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਗਨਰੇਗਾ ਰਾਹੀਂ 1.5 ਲੱਖ ਬੂਟੇ ਲਗਾਏ ਜਾਣਗੇ।
ਵਣ ਮੰਡਲ ਅਧਿਕਾਰੀ ਮੋਨਿਕਾ ਦੇਵੀ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਨਿਵਾਸੀਆਂ ਨੂੰ 1 ਲੱਖ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਅਤੇ ਰਵਾਇਤੀ ਕਿਸਮਾਂ ਦੇ ਬੂਟੇ ਜਿਵੇਂ ਬੋਹੜ, ਪਿੱਪਲ, ਕਿੱਕਰ, ਟਾਹਲੀ, ਨਿੰਮ ਆਦਿ ਦੇ ਨਾਲ ਨਾਲ ਫੁੱਲਾਂ ਦੀਆਂ ਵਿਭਿੰਨ ਕਿਸਮਾਂ, ਛਾਂਦਾਰ ਬੂਟੇ ਵੀ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵਣ ਵਿਭਾਗ ਦੀਆਂ 6 ਨਰਸਰੀਆਂ ਵਿੱਚ 8 ਲੱਖ ਬੂਟੇ ਤਿਆਰ ਕੀਤੇ ਗਏ ਹਨ ਜਦਕਿ 5 ਨਰਸਰੀਆਂ ਵਿੱਚ ਮਗਨਰੇਗਾ ਸਕੀਮ ਤਹਿਤ ਬੂਟੇ ਵਿਕਸਤ ਕੀਤੇ ਗਏ ਹਨ।

Advertisement

Advertisement