ਹਰਿਆਣਾ ’ਚ ਨਸ਼ਿਆਂ ਖਿਲਾਫ਼ ਬਣੇਗੀ ਟਾਸਕ ਫੋਰਸ: ਖੱਟਰ
ਪੱਤਰ ਪ੍ਰੇਰਕ
ਪੰਚਕੂਲਾ, 26 ਜੂਨ
ਕੌਮਾਂਤਰੀ ਨਸ਼ਾ ਮੁਕਤੀ ਦਿਵਸ ਮੌਕੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇੱਥੇ ਇੰਦਰ ਧਨੁਸ਼ ਐਡੀਟੋਰੀਅਮ ਵਿੱਚ ਪਹੁੰਚੇ। ਉਨ੍ਹਾਂ ਇੱਥੇ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਸਾਧੂ-ਸੰਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਵੀ ਮੌਜੂਦ ਸਨ।
ਮੁੱਖ ਮੰਤਰੀ ਸ੍ਰੀ ਖੱਟਰ ਨੇ ਕਿਹਾ ਕਿ ਨਸ਼ੇ ਖਿਲਾਫ਼ ਮੁਹਿੰਮ ਦਾ ‘ਵੋਟਾਂ ਨਾਲ ਕੋਈ ਸਬੰਧ ਨਹੀਂ ਹੈ’ ਇਹ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਿਲਾਫ਼ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਸ ਟਾਸਕ ਫੋਰਸ ਨਾਲ ਲੋਕਾਂ ਵੱਲੋਂ ਅਤੇ ਸਰਕਾਰ ਵੱਲੋਂ ਕਈ ਮੋਹਤਬਰ ਲੋਕ ਜੋੜੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਰੋੋਕੂ ਮੁਹਿੰਮ ਨਾਲ ਵੱਧ ਤੋਂ ਵੱਧ ਲੋਕ ਜੁੜਨ। ਇਸ ਮੌਕੇ ਤੇ ਨਸ਼ਾ ਮੁਕਤੀ ਦੇ ਲਈ ਸਹੁੰ ਵੀ ਚੁਕਾਈ ਗਈ।
15 ਕਰੋੜ ਦੇ ਨਸ਼ੀਲੇ ਪਦਾਰਥ ਨਸ਼ਟ
ਪੰਚਕੂਲਾ (ਪੱਤਰ ਪ੍ਰੇਰਕ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੌਮਾਂਤਰੀ ਨਸ਼ਾ ਮੁਕਤੀ ਦਿਵਸ ‘ਤੇ ਪੂਰੇ ਸੂਬੇ ਵਿਚ ਲਗਪਗ 101 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥਾਂ ਦਾ ਨਿਸਤਾਰਨ ਕੀਤਾ ਗਿਆ ਹੈ। ਪੰਚਕੂਲਾ ਦੇ ਪਿੰਡ ਬਾਗਵਾਲਾ ਵਿਚ ਅੱਜ 15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਨਸ਼ਟ ਕੀਤੇ ਗਏ। ਇਸ ਮੌਕੇ ‘ਤੇ ਗ੍ਰਹਿ ਮੰਤਰੀ ਅਨਿਲ ਵਿਜ, ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਏਸਏਨ ਪ੍ਰਸਾਦ, ਪੁਲੀਸ ਮਹਾਨਿਦੇਸ਼ਕ ਪੀ ਕੇ ਅਗਰਵਾਲ ਵੀ ਮੌਜੂਦ ਰਹੇ।