ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਸ਼ਹੂਰ ਮੀਡੀਆ ਹਸਤੀ ਰਾਮੋਜੀ ਰਾਓ ਨੂੰ ਹੰਝੂਆਂ ਭਰੀ ਵਿਦਾਇਗੀ

07:34 AM Jun 10, 2024 IST
ਰਾਮੋਜੀ ਰਾਓ ਦੀ ਅਰਥੀ ਨੂੰ ਮੋਢਾ ਦਿੰਦੇ ਹੋਏ ਚੰਦਰਬਾਬੂ ਨਾਇਡੂ ਤੇ ਹੋਰ। -ਫੋਟੋ: ਪੀਟੀਆਈ

ਹੈਦਰਾਬਾਦ, 9 ਜੂਨ
ਇੱਥੇ ਅੱਜ ਮਸ਼ਹੂਰ ਮੀਡੀਆ ਹਸਤੀ ਅਤੇ ਰਾਮੋਜੀ ਸਮੂਹ ਦੇ ਚੇਅਰਮੈਨ ਰਾਮੋਜੀ ਰਾਓ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਰਾਮੋਜੀ ਫਿਲਮ ਸਿਟੀ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਕਿਰਨ ਨੇ ਚਿਖਾ ਨੂੰ ਅਗਨੀ ਦਿਖਾਈ।
ਖ਼ਬਰਾਂ ਤੇ ਮਨੋਰੰਜਨ ਦੀ ਦੁਨੀਆ ਵਿੱਚ ਵਿਆਪਕ ਬਦਲਾਅ ਲਿਆਉਣ ਵਾਲੇ ਰਾਮੋਜੀ ਸਮੂਹ ਦੇ ਚੇਅਰਮੈਨ ਰਾਮੋਜੀ ਰਾਓ ਦਾ ਸ਼ਨਿਚਰਵਾਰ ਨੂੰ ਸਵੇਰੇ ਇੱਥੇ ਇਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਉਹ 88 ਸਾਲਾਂ ਦੇ ਸਨ। ਰਾਮੋਜੀ ਰਾਓ ਦੇ ਅੰਤਿਮ ਸੰਸਕਾਰ ਵਿੱਚ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਐੱਨ ਚੰਦਰਬਾਬੂ ਨਾਇਡੂ ਸਣੇ ਕਈ ਆਗੂ ਸ਼ਾਮਲ ਹੋਏ। ਰਾਮੋਜੀ ਰਾਓ ਨੇ ਅਖ਼ਬਾਰ ‘ਈਨਾਡੂ’ ਅਤੇ ਈਟੀਵੀ ਚੈਨਲ ਸਮੂਹ ਦੀ ਸ਼ੁਰੂਆਤ ਕਰ ਕੇ ਅਣਵੰਡੇ ਆਂਧਰਾ ਪ੍ਰਦੇਸ਼ ਵਿੱਚ ਮੀਡੀਆ ਦੀ ਦੁਨੀਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਸੀ। ਉਨ੍ਹਾਂ ਨੂੰ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ ਸੀ। ਆਂਧਰਾ ਪ੍ਰਦੇਸ਼ ਸਰਕਾਰ ਨੇ 9 ਤੇ 10 ਅਪਰੈਲ ਨੂੰ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਇਕ ਅਧਿਕਾਰਤ ਸੁਨੇਹੇ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਸੋਗ ਦੌਰਾਨ ਪੂਰੇ ਸੂਬੇ ਵਿੱਚ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਅਧਿਕਾਰਤ ਤੌਰ ’ਤੇ ਕੋਈ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ। -ਪੀਟੀਆਈ

Advertisement

Advertisement
Advertisement