ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਸ ਦਿਨਾਂ ਦਸਤਾਰ ਸਿਖਲਾਈ ਕੈਂਪ ਲਾਇਆ

08:03 AM Jun 25, 2024 IST
ਜੇਤੂ ਬੱਚਿਆਂ ਨੂੰ ਸਨਮਾਨਦੇ ਹੋਏ ਪ੍ਰਬੰਧਕ।-ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 24 ਜੂਨ
ਵਾਤਾਵਰਨ ਚੇਤਨਾ ਮੰਚ ਵੱਲੋਂ ਦੋਰਾਹਾ ਵਿੱਚ ਦਸਤਾਰ ਸਿਖਲਾਈ ਕੈਂਪ ਲਾਇਆ ਗਿਆ। ਇਸ ਮੌਕੇ ਚੇਤਨਾ ਮੰਚ ਨੇ ਕੈਂਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਦਸਤਾਰਾਂ ਅਤੇ ਮੈਡਲ ਭੇਟ ਕੀਤੇ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ ਨੇ ਬੱਚਿਆਂ ਨੂੰ ਦਸਤਾਰ ਲਈ ਦਿੱਤੀਆਂ ਕੁਰਬਾਨੀਆਂ ਸਬੰਧੀ ਜਾਣਕਾਰੀ ਦਿੰਦਿਆਂ ਕੇਸ ਅਤੇ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਨਸ਼ੇ ਤਿਆਗ ਕੇ ਸਿੰਘ ਸਜਣ ਅਤੇ ਆਪਣੇ ਗੌਰਵਮਈ ਇਤਿਹਾਸ ਵਿਰਸੇ ਦੀ ਸੰਭਾਲ ਕਰਨ। ਇਸ ਮੌਕੇ ਕੁਲਵਿੰਦਰ ਸਿੰਘ ਕਾਕਾ, ਪਰਮਿੰਦਰ ਸਿੰਘ, ਜਗਮੇਲ ਸਿੰਘ, ਸ਼ਰਨਜੀਤ ਸਿੰਘ, ਬਲਵਿੰਦਰ ਸਿੰਘ, ਚਮਕੌਰ ਸਿੰਘ, ਰਾਮ ਸਿੰਘ, ਜਸਮੇਲ ਸਿੰਘ, ਰਣਯੋਧ ਸਿੰਘ, ਜਗਤਾਰ ਸਿੰਘ, ਗੁਰਮੀਤ ਸਿੰਘ, ਮਨਜੀਤ ਸਿੰਘ, ਹਤਿੰਦਰ ਸਿੰਘ, ਗੁਰਮੀਤ ਸਿੰਘ, ਵਿਕਰਮਜੀਤ ਸਿੰਘ, ਸੁਖਦੀਪ ਸਿੰਘ, ਗਿਆਨ ਸਿੰਘ, ਪਵਨਦੀਪ ਸਿੰਘ, ਦਿਲਾਵਰ ਸਿੰਘ, ਲਵਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਹਾਜ਼ਰ ਸਨ।

Advertisement

Advertisement