ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਇੱਕ ਅਤਿਵਾਦੀ ਹਲਾਕ
08:00 AM Jun 18, 2024 IST
ਸ੍ਰੀਨਗਰ: ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਇੱਕ ਅਤਿਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਐਤਵਾਰ ਰਾਤ ਜ਼ਿਲ੍ਹੇ ਦੇ ਅਰਾਗਾਮ ਇਲਾਕੇ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ, ਜਿਸ ਮਗਰੋਂ ਮੁਕਾਬਲਾ ਸ਼ੁਰੂ ਹੋਇਆ। ਸੈਨਾ ਦੀ ਸ੍ਰੀਨਗਰ ਸਥਿਤ ਚਿਨਾਰ ਕੋਰ ਨੇ ਦੱਸਿਆ ਕਿ ਇੱਕ ਅਤਿਵਾਦੀ ਮਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਖ਼ਰੀ ਰਿਪੋਰਟ ਮਿਲਣ ਤੱਕ ਮੁਹਿੰਮ ਜਾਰੀ ਸੀ। ਚਿਨਾਰ ਕੋਰ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਅਤਿਵਾਦੀਆਂ ਦੀ ਮੌਜੂਦਗੀ ਬਾਰੇ ਵਿਸ਼ੇਸ਼ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਭਾਰਤੀ ਸੈਨਾ ਅਤੇ ਜੰਮੂ ਕਸ਼ਮੀਰ ਪੁਲੀਸ ਵੱਲੋਂ 16-17 ਜੂਨ ਦੀ ਰਾਤ ਨੂੰ ਗੁਰੀਹਾਜਿਨ, ਅਰਾਗਾਮ ਬਾਂਦੀਪੋਰਾ ਵਿੱਚ ਇੱਕ ਸਾਂਝੀ ਮੁਹਿੰਮ ਸ਼ੁਰੂ ਕੀਤੀ ਗਈ, ਇੱਕ ਅਤਿਵਾਦੀ ਮਾਰਿਆ ਗਿਆ, ਮੁਹਿੰਮ ਜਾਰੀ ਹੈ।’’ -ਪੀਟੀਆਈ
Advertisement
Advertisement
Related News
Advertisement