ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਇੱਕ ਅਤਿਵਾਦੀ ਹਲਾਕ

07:05 AM Aug 25, 2024 IST
ਮੁਕਾਬਲੇ ਵਾਲੀ ਥਾਂ ’ਤੇ ਚੌਕਸੀ ਰੱਖਦੇ ਹੋਏ ਸੁਰੱਖਿਆ ਬਲਾਂ ਦੇ ਜਵਾਨ। -ਫੋਟੋ: ਏਐੱਨਆਈ

ਸ੍ਰੀਨਗਰ, 24 ਅਗਸਤ
ਜੰਮੂ ਕਸ਼ਮੀਰ ਦੇ ਬਾਰਮੂਲਾ ਜ਼ਿਲ੍ਹੇ ’ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਇੱਕ ਅਤਿਵਾਦੀ ਮਾਰਿਆ ਗਿਆ ਹੈ। ਇਸ ਤੋਂ ਪਹਿਲਾਂ ਬਾਰਮੂਲਾ ਜ਼ਿਲ੍ਹੇ ਦੇ ਵਾਟਰਗਾਮ ਇਲਾਕੇ ’ਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ ਹੋਣ ਬਾਰੇ ਜਾਣਕਾਰੀ ਮਿਲੀ ਸੀ।
ਅਧਿਕਾਰੀਆਂ ਨੇ ਦੱਸਿਆ, ‘ਦੁਵੱਲੀ ਗੋਲੀਬਾਰੀ ’ਚ ਇੱਕ ਅਤਿਵਾਦੀ ਮਾਰਿਆ ਗਿਆ ਹੈ ਅਤੇ ਮੌਕੇ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਮਾਰੇ ਗਏ ਅਤਿਵਾਦੀ ਦੀ ਅਜੇ ਪਛਾਣ ਨਹੀਂ ਹੋਈ ਹੈ।’ ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਦੀ ਮੁਹਿੰਮ ਅਜੇ ਵੀ ਜਾਰੀ ਹੈ। ਇਸ ਤੋਂ ਪਹਿਲਾਂ ਦਿਨੇ ਬਾਰਾਮੂਲਾ ਜ਼ਿਲ੍ਹੇ ’ਚ ਅਤਿਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਪੁਲੀਸ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਕਸ਼ਮੀਰ ਜ਼ੋਨ ਦੀ ਪੁਲੀਸ ਨੇ ਐਕਸ ’ਤੇ ਪਾਈ ਪੋਸਟ ’ਚ ਕਿਹਾ, ‘ਸੋਪੋਰ ਦੇ ਵਾਟਰਗਾਮ ਇਲਾਕੇ ’ਚ ਮੁਕਾਬਲਾ ਹੋਇਆ। ਚੌਕਸ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਹੈ।’ ਪੁਲੀਸ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਤੱਥਾਂ ਦਾ ਪਤਾ ਲਗਾ ਰਹੀ ਹੈ। ਪੁਲੀਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇੱਥੇ ਇਹ ਦੱਸਣਾ ਬਣਦਾ ਹੈ ਕਿ ਪਿਛਲੇ ਕੁਝ ਮਹੀਨਿਆਂ ਅੰਦਰ ਜੰਮੂ ਖੇਤਰ ਦੇ ਡੋਡਾ ਤੇ ਊਧਮਪੁਰ ਸਮੇਤ ਕਈ ਥਾਵਾਂ ’ਤੇ ਅਤਿਵਾਦੀ ਹਮਲੇ ਹੋ ਚੁੱਕੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ’ਚ ਤਿੰਨ ਗੇੜਾਂ ’ਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣੀਆਂ ਹਨ ਤੇ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਨੀਮ ਫੌਜੀ ਬਲਾਂ ਦੀਆਂ 300 ਵਾਧੂ ਕੰਪਨੀਆਂ ਜੰਮੂ ਕਸ਼ਮੀਰ ’ਚ ਤਾਇਨਾਤ ਕੀਤੀਆਂ ਗਈਆਂ ਹਨ। -ਪੀਟੀਆਈ/ਏਐੱਨਆਈ

Advertisement

Advertisement
Advertisement