ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਤਾਵਰਨ ਦੀ ਸ਼ੁੱਧਤਾ ਲਈ ਇੱਕ ਹਜ਼ਾਰ ਬੂਟੇ ਵੰਡੇ

07:19 AM Jul 22, 2024 IST
ਵਿਦਿਆਰਥੀਆਂ ਨੂੰ ਬੂਟੇ ਵੰਡਦੇ ਹੋਏ ਲਾਇਨਜ਼ ਕਲੱਬ ਦੇ ਮੈਂਬਰ।

ਪੱਤਰ ਪ੍ਰੇਰਕ
ਲਹਿਰਾਗਾਗਾ, 21 ਜੁਲਾਈ
ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਲਾਇਨਜ਼ ਕਲੱਬ ਲਹਿਰਾਗਾਗਾ ਨੇ ਪੌਦੇ ਲਗਾਉਣ ਦੀ ਮੁਹਿਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਵਿੱਚ ਹਲਕੇ ਦੇ ਪ੍ਰਧਾਨ ਨਿਤੀਸ਼ ਸਿੰਗਲਾ, ਸੀਨੀਅਰ ਵਾਈਸ ਪ੍ਰਧਾਨ ਹਰੀਸ਼ ਕੁਮਾਰ ਹੈਰੀ ਨੇ ਸਰਕਾਰੀ ਸੀਨੀਅਰ ਕੰਨਿਆ ਸੈਕੰਡਰੀ ਸਕੂਲ ਲਹਿਰਾਗਾਗਾ, ਸਰਕਾਰੀ ਮਿਡਲ ਸਕੂਲ ਕੋਟੜਾ ਲੇਹਲ ਅਤੇ ਪੰਜਾਬ ਪਬਲਿਕ ਸਕੂਲ ਖਾਈ ਵਿੱਚ ਅਤੇ ਵੱਖ-ਵੱਖ ਥਾਵਾਂ ’ਤੇ ਵਿਦਿਆਰਥੀਆਂ ਨੂੰ 1000 ਬੂਟੇ ਵੰਡੇ। ਇਥੇ ਇਹ ਦੱਸਣਯੋਗ ਹੈ ਕਿ ਸਕੂਲ ਦੇ ਵਿਦਿਆਰਥੀਆਂ ਦੀ ਵਿਸ਼ੇਸ਼ ਡਿਊਟੀ ਲਗਾਈ ਗਈ ਹੈ ਕਿ ਜਿਹੜੇ ਬੂਟੇ ਲਗਾਏ ਜਾ ਰਹੇ ਹਨ, ਉਨ੍ਹਾਂ ਦੀ ਸਾਂਭ-ਸੰਭਾਲ ਵੀ ਉਹੀ ਕਰਨਗੇ। ਲਾਇਨਜ਼ ਕਲੱਬ ਦੇ ਵਾਈਸ ਪ੍ਰਧਾਨ ਹਰੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੀਤੇ ਦਿਨੀਂ ਹਰੇ ਚਾਰੇ ਦੀ ਇੱਕ ਟਰਾਲੀ ਵੀ ਗਊਸ਼ਾਲਾ ਵਿਚ ਪਸ਼ੂਆਂ ਲਈ ਭੇਟ ਕੀਤੀ ਗਈ ਸੀ। ਇਸ ਮੌਕੇ ਕਲੱਬ ਦੇ ਪ੍ਰਧਾਨ ਹਿਤੇਸ਼ ਸਿੰਗਲਾ, ਉਪ ਪ੍ਰਧਾਨ ਹਰੀਸ਼ ਕੁਮਾਰ (ਹੈਰੀ), ਸਕੱਤਰ ਸਾਹਿਲ ਗੋਇਲ, ਵਿਵੇਕ ਗਰਗ, ਅਮਰਿੰਦਰ ਸਿੰਘ, ਪੰਕਜ ਗਰਗ, ਰਾਹੁਲ ਗਰਗ, ਹਿਮਾਂਸ਼ੂ ਗਰਗ ਤੇ ਨਵਮ ਗੋਇਲ ਵੀ ਹਾਜ਼ਰ ਸਨ।

Advertisement

Advertisement
Advertisement