ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਛਡਾਊ ਕੇਂਦਰ ਵਿੱਚੋਂ ਨਸ਼ਾ ਛੱਡਣ ਵਾਲੀ ਦਵਾਈ ਦੀਆਂ ਹਜ਼ਾਰ ਗੋਲੀਆਂ ਚੋਰੀ

02:42 PM Aug 13, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 13 ਅਗਸਤ

Advertisement

ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿੱਚੋਂ ਚੋਰੀ ਦਾ ਇੱਕ ਵਿਲੱਖਣ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕੀਤਾ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸਰਕਾਰੀ ਹਸਪਤਾਲ ਦੇ ਨਸ਼ਾ ਛਡਾਉਣ ਲਈ ਦਵਾਈ ਦੇਣ ਵਾਲੇ ਸੈਂਟਰ ਵਿੱਚੋਂ ਬੀਤੀ ਰਾਤ ਕਿਸੇ ਵੱਲੋਂ ਨਸ਼ਾ ਛੱਡਣ ਲਈ ਦਿੱਤੀਆਂ ਜਾਣ ਵਾਲੀਆਂ ਹਜ਼ਾਰ ਦੇ ਕਰੀਬ ਗੋਲੀਆਂ ਚੋਰੀ ਕਰ ਲਈਆਂ ਜਿਸ ਸਬੰਧੀ ਅੱਜ ਸਵੇਰੇ ਹਸਪਤਾਲ ਖੁੱਲਣ ਮੌਕੇ ਸਟਾਫ ਨੂੰ ਪਤਾ ਲੱਗਾ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਐਸਐਮਓ ਡਾ. ਚਰਨਜੀਤ ਕੁਮਾਰ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਡਿਊਟੀ ’ਤੇ ਜਦੋਂ ਸਟਾਫ ਪੁੱਜਾ ਤਾਂ ਇਸ ਚੋਰੀ ਸਬੰਧੀ ਉਨ੍ਹਾਂ ਨੂੰ ਪਤਾ ਲੱਗਾ ਤੇ ਸਟਾਫ ਵੱਲੋਂ ਉਹਨਾਂ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਗਿਆ। ਡਾ. ਚਰਨਜੀਤ ਨੇ ਦੱਸਿਆ ਕਿ ਇਸ ਸਬੰਧੀ ਲਿਖਤੀ ਸ਼ਿਕਾਇਤ ਸਥਾਨਕ ਪੁਲੀਸ ਨੂੰ ਦੇ ਦਿੱਤੀ ਗਈ ਹੈ ਤੇ ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਸੂਚਨਾ ਦਿੱਤੀ ਜਾ ਚੁੱਕੀ ਹੈ।

Advertisement
Advertisement
Advertisement