ਪਾਣੀਪਤ ਘਟਨਾ ਸਬੰਧੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਕਾਇਮ
11:51 PM Sep 22, 2023 IST
ਚੰਡੀਗੜ੍ਹ, 22 ਸਤੰਬਰ
ਹਰਿਆਣਾ ਦੇ ਪਾਣੀਪਤ ਵਿੱਚ ਤਿੰਨ ਔਰਤਾਂ ਨਾਲ ਕਥਿਤ ਸਮੂਹਿਕ ਜਬਰ-ਜਨਾਹ ਤੇ ਸ਼ਾਇਦ ਇਸੇ ਗੈਂਗ ਵੱਲੋਂ ਇੱਕ ਹੋਰ ਦੀ ਹੱਤਿਆ ਦੇ ਮਾਮਲੇ ਵਿੱਚ ਅੱਜ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਕਾਇਮ ਕੀਤੀ ਗਈ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਈ ਪੁਲੀਸ ਟੀਮਾਂ ਬਣਾਈਆਂ ਗਈਆਂ ਹਨ। ਕਾਂਗਰਸ ਅਤੇ ‘ਆਪ’ ਸਮੇਤ ਹੋਰ ਵਿਰੋਧੀ ਧਿਰਾਂ ਨੇ ਇਸ ਘਟਨਾ ਨੂੰ ਲੈ ਕੈ ਮਨੋਹਰ ਲਾਲ ਖੱਟਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਔਰਤਾਂ ਆਪਣੇ ਘਰਾਂ ਵਿੱਚ ਵੀ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੀਆਂ। ਪਾਣੀਪਤ ਦੇ ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਡੀਐੱਸਪੀ (ਪਾਣੀਪਤ) ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ 150 ਪੁਲੀਸ ਮੁਲਾਜ਼ਮਾਂ ਦੀਆਂ 15 ਟੀਮਾਂ ਬਣਾਈਆਂ ਗਈਆਂ ਹਨ। -ਪੀਟੀਆਈ
Advertisement
Advertisement