ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੱਕ ਦੀ ਲਪੇਟ ’ਚ ਆਉਣ ਕਾਰਨ ਤਿੰਨ ਸਾਲਾ ਬੱਚੇ ਦੀ ਮੌਤ

06:59 AM Oct 18, 2024 IST
ਵਿਰਲਾਪ ਕਰਦੇ ਹੋਏ ਬੱਚੇ ਦੇ ਪਰਿਵਾਰਕ ਜੀਅ। ਇਨਸੈਟ: ਮ੍ਰਿਤਕ ਧਰਮਵੀਰ ਦੀ ਫਾਈਲ ਫੋਟੋ। ਫੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 17 ਅਕਤੂਬਰ
ਇੱਥੋਂ ਦੇ ਵਡਾਲਾ ਚੌਕ ਨੇੜੇ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਸਾਲਾਂ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਧਰਮਵੀਰ ਵਜੋਂ ਹੋਈ ਹੈ। ਉਹ ਆਪਣੇ ਪਿਤਾ ਦੇ ਨਾਲ ਆਪਣੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਸੜਕ ਕੰਢੇ ਪੈਦਲ ਤੁਰਦਿਆਂ ਬੱਚੇ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਉਸ ਦੇ ਪਿਤਾ ਨੇ ਕਿਹਾ ਕਿ ਟਰੱਕ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਉਹ ਆਪਣੇ ਬੇਟੇ ਨੂੰ ਬਚਾ ਨਹੀਂ ਸਕਿਆ। ਪਰਿਵਾਰਕ ਮੈਂਬਰਾਂ ਨੇ ਸੜਕ ਵਿਚਕਾਰ ਲਾਸ਼ ਰੱਖ ਕੇ ਪ੍ਰਦਰਸ਼ਨ ਕੀਤਾ ਤੇ ਪੁਲੀਸ ਤੋਂ ਇਨਸਾਫ ਦੀ ਮੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੂੰ ਟੱਕਰ ਮਾਰਨ ਤੋਂ ਬਾਅਦ ’ਚ ਵੀ ਡਰਾਈਵਰ ਨਹੀਂ ਰੁਕਿਆ ਪਰ ਰਾਹਗੀਰਾਂ ਨੇ ਪਿੱਛਾ ਕਰਕੇ ਉਸ ਨੂੰ ਰੋਕ ਲਿਆ। ਡਰਾਈਵਰ ਨੂੰ ਫੜਨ ਵਿੱਚ ਮਦਦ ਕਰਨ ਵਾਲੇ ਇੱਕ ਰਾਹਗੀਰ ਨੇ ਕਿਹਾ ਕਿ ਡਰਾਈਵਰ ਨੇ ਕੋਈ ਇਨਸਾਨੀਅਤ ਨਹੀਂ ਦਿਖਾਈ, ਉਸਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਉਨ੍ਹਾਂ ਨੇ ਉਸਨੂੰ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਹ ਟਰੱਕ ਨੂੰ ਪਾਰਕ ਕਰਨ ਤੋਂ ਬਾਅਦ ਬੱਚੇ ਨੂੰ ਹਸਪਤਾਲ ਲੈ ਜਾਵੇਗਾ। ਥਾਣਾ ਭਾਰਗੋ ਕੈਂਪ ਦੀ ਪੁਲੀਸ ਮਾਮਲੇ ਦੀ ਜਾਂਚ ਲਈ ਮੌਕੇ ’ਤੇ ਪਹੁੰਚ ਗਈ। ਪੁਲੀਸ ਮੁਲਾਜ਼ਮਾਂ ਨੇ ਦੱਸਿਆ ਕਿ ਡਰਾਈਵਰ ਖਿਲਾਫ ਕੇਸ ਦਰਜ ਲਿਆ ਹੈ।

Advertisement

Advertisement