ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ-ਕੱਟੜਾ ਐਕਸਪ੍ਰੈਸ ਵੇਅ ’ਤੇ ਟਿੱਪਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲਿਆ

07:36 PM Jun 04, 2023 IST

ਮੇਜਰ ਸਿੰਘ ਮੱਟਰਾਂ

Advertisement

ਭਵਾਨੀਗੜ੍ਹ, 4 ਜੂਨ

ਇੱਥੇ ਭਵਾਨੀਗੜ੍ਹ-ਸੁਨਾਮ ਮੁੱਖ ਮਾਰਗ ‘ਤੇ ਬੀਤੀ ਰਾਤ ਪਿੰਡ ਝਨੇੜੀ ਨੇੜੇ ਦਿੱਲੀ ਕੱਟੜਾ ਐਕਸਪ੍ਰੈਸਵੇਅ ‘ਤੇ ਮਿੱਟੀ ਪਾਉਣ ਦਾ ਕੰਮ ਕਰਨ ਵਾਲੇ ਟਿੱਪਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਟਿੱਪਰ ਕਰੀਬ 80 ਫੁੱਟ ਤੱਕ ਦੀ ਦੂਰੀ ਤੱਕ ਮੋਟਰਸਾਈਕਲ ਨੂੰ ਘੜੀਸਦਾ ਲੈ ਗਿਆ ਜਿਸ ਦੌਰਾਨ ਮੋਟਰਸਾਈਕਲ ਚਾਲਕ ਅੰਮ੍ਰਿਤ ਪਾਲ ਸਿੰਘ (24) ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਿੱਪਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

Advertisement

ਸੜਕ ਹਾਦਸੇ ਤੋਂ ਬਾਅਦ ਰੋਹ ਵਿੱਚ ਆਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੁਲੀਸ ਪ੍ਰਸ਼ਾਸਨ ਦੀ ਢਿੱਲੀ ਕਾਰਜਗੁਜ਼ਾਰੀ ਦੇ ਰੋਸ ਵਜੋਂ ਦੇਰ ਰਾਤ ਹੀ ਮ੍ਰਿਤਕ ਦੀ ਲਾਸ਼ ਨੂੰ ਸੜਕ ‘ਤੇ ਰੱਖ ਕੇ ਭਵਾਨੀਗੜ੍ਹ-ਸੁਨਾਮ ਰੋਡ ‘ਤੇ ਜਾਮ ਲਗਾ ਦਿੱਤਾ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਦੀ ਚਿਤਾਵਨੀ ਦਿੱਤੀ। ਅੱਜ ਸਵੇਰੇ ਘਟਨਾ ਸਥਾਨ ‘ਤੇ ਪਹੁੰਚੇ ਡੀਐੱਸਪੀ ਮੋਹਿਤ ਅਗਰਵਾਲ ਅਤੇ ਥਾਣਾ ਮੁਖੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਟਿੱਪਰ ਦੇ ਡਰਾਈਵਰ ਸੁਖਦੇਵ ਸਿੰਘ ਗੋਗੀ ਵਾਸੀ ਵਜੀਦਪੁਰ ਖਿਲਾਫ਼ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਉਪਰੰਤ ਧਰਨਾ ਸਮਾਪਤ ਕੀਤਾ ਗਿਆ।

Advertisement
Advertisement