Municipal Council Elections ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਚੋਣਾਂ ਲਈ ਕੁੱਲ 191 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ
03:58 PM Feb 23, 2025 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਚੰਡੀਗੜ੍ਹ, 23 ਫਰਵਰੀ
Municipal Council Elections ਪੰਜਾਬ ਦੇ ਤਰਨ ਤਾਰਨ, ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਰਹਿ ਗਏ ਹਨ।
Advertisement
ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਚੋਣ ਮੈਦਾਨ ਵਿੱਚ ਬਾਕੀ ਬਚੇ ਉਮੀਦਵਾਰਾਂ ਦੀ ਗਿਣਤੀ ਕ੍ਰਮਵਾਰ 113, 37 ਅਤੇ 41 ਹੈ। ਦੱਸਣਯੋਗ ਹੀ ਕਿ ਵੋਟਾਂ 2 ਮਾਰਚ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ, ਜਦੋਂਕਿ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਪੋਲਿੰਗ ਸਟੇਸ਼ਨ ’ਤੇ ਹੀ ਕੀਤੀ ਜਾਵੇਗੀ।
Advertisement