ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਛੀਆਂ ਦੇ ਰੈਣ ਬਸੇਰੇ ਲਈ ਸੌ ਆਲ੍ਹਣਿਆਂ ਦਾ ਟਾਵਰ ਲਾਇਆ

07:03 AM Jun 24, 2024 IST
ਪਿੰਡ ਘੁਡਾਣੀ ਕਲਾਂ ਵਿੱਚ ਟਾਵਰ ਦਾ ਉਦਘਾਟਨ ਕਰਦੇ ਹੋਏ ਸੰਤ ਦਰਸ਼ਨ ਸਿੰਘ ਖ਼ਾਲਸਾ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 23 ਜੂਨ
ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰ ਘੁਡਾਣੀ ਕਲਾਂ ਦੀ ਸਮਾਜਸੇਵੀ ਸੰਸਥਾ ਜਜ਼ਬਾ ਕਰ ਦਿਖਾਉਣਾ ਦੀ ਟੀਮ ਵੱਲੋਂ ਪਿੰਡ ਵਿੱਚ ਪੰਛੀਆਂ ਦੇ ਰੈਣ ਬਸੇਰੇ ਲਈ ਆਲ੍ਹਣਿਆਂ ਦਾ ਟਾਵਰ ਲਾਉਣ ਦਾ ਅਨੋਖਾ ਉਪਰਾਲਾ ਕੀਤਾ ਗਿਆ ਹੈ। ਇਸ ਟਾਵਰ ਦਾ ਉਦਘਾਟਨ ਸੰਤ ਦਰਸ਼ਨ ਸਿੰਘ ਖ਼ਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਾਲਿਆਂ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਛੀ ਵੀ ਇਸ ਮਾਤਲੋਕ ਦਾ ਸਰਮਾਇਆ ਹਨ, ਜਿਸ ਲਈ ਇਨ੍ਹਾਂ ਨੂੰ ਬਚਾਉਣਾ ਮਨੁੱਖਤਾ ਦਾ ਫ਼ਰਜ਼ ਬਣਦਾ ਹੈ। ਰੁੱਖਾਂ ਦੀ ਅੰਨ੍ਹੇਵਾਹ ਕਟਾਈ ਅਤੇ ਖੇਤਾਂ ਵਿੱਚ ਅੱਗ ਲਾਉਣ ਨਾਲ ਪੰਛੀਆਂ ਦੇ ਆਲ੍ਹਣੇ ਵੀ ਨਸ਼ਟ ਹੋ ਰਹੇ ਹਨ। ਇਸ ਦੇ ਨਾਲ ਹੀ ਮੋਬਾਈਲ ਟਾਵਰਾਂ ਦੀਆਂ ਤਰੰਗਾਂ ਨੇ ਸਾਡੇ ਤੋਂ ਕੀਮਤੀ ਪੰਛੀ ਵੀ ਖੋਹ ਲਏ ਹਨ। ਇਸ ਲਈ ਪਿੰਡ ਘੁਡਾਣੀ ਕਲਾਂ ਦੇ ਸਮਾਜ ਸੇਵੀ ਸੰਸਥਾ ਨੇ ਪੰਛੀਆਂ ਦੇ ਰੈਣ ਬਸੇਰੇ ਲਈ ਆਲ੍ਹਣਿਆਂ ਦਾ ਟਾਵਰ ਲਾ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਇਸ ਮੌਕੇ ਸੰਸਥਾ ਦੇ ਸੰਚਾਲਕ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਦੀ ਸਮੁੱਚੀ ਟੀਮ ਅਤੇ ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਪ੍ਰਬੰਧਕ ਵੱਲੋਂ ਸੰਤ ਦਰਸ਼ਨ ਸਿੰਘ ਖ਼ਾਲਸਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਛੀਆਂ ਨੂੰ ਬਚਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਭਾਈ ਕੁਲਵੰਤ ਸਿੰਘ, ਭਾਈ ਸਰਜੰਤ ਸਿੰਘ, ਭਾਈ ਰਵਿੰਦਰ ਸਿੰਘ, ਗਗਨਦੀਪ ਸਿੰਘ, ਹਰਕੀਰਤ ਸਿੰਘ, ਗੁਰਜੋਤ ਸਿੰਘ, ਭਾਈ ਅਮਰੀਕ ਸਿੰਘ, ਮੁਖਤਿਆਰ ਸਿੰਘ ਤੇ ਮਾਨਵ ਸਿੰਘ ਹਾਜ਼ਰ ਸਨ।

Advertisement

Advertisement