ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਲੰਡਰਾਂ ਨਾਲ ਭਰਿਆ ਟਰਾਲਾ ਪਲਟਿਆ

08:54 AM Sep 07, 2024 IST

ਸ੍ਰੀ ਕੀਰਤਪੁਰ ਸਾਹਿਬ: ਇੱਥੇ ਰੋਪੜ-ਕੀਰਤਪੁਰ ਸਾਹਿਬ ਮੁੱਖ ਮਾਰਗ ’ਤੇ ਪਤਾਲਪੁਰੀ ਚੌਕ ਨਜ਼ਦੀਕ ਅੱਜ ਸਵੇਰੇ ਇੱਕ ਸਿਲੰਡਰਾਂ ਨਾਲ ਭਰਿਆ ਟਰਾਲਾ ਪਲਟ ਗਿਆ। ਟਰਾਲੇ ਦੇ ਚਾਲਕ ਨੂੰ ਸਥਾਨਕ ਲੋਕਾਂ ਨੇ ਮੁਸ਼ਕਲ ਨਾਲ ਬਾਹਰ ਕੱਢਿਆ। ਜ਼ਖ਼ਮੀ ਡਰਾਈਵਰ ਨੂੰ ਸੜਕ ਸੁਰੱਖਿਆ ਫੋਰਸ ਦੀ ਗੱਡੀ ਰਾਹੀਂ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਦਾਖ਼ਲ ਕਰਵਾਇਆ ਗਿਆ ਹੈ। ਟਰਾਲਾ ਚਾਲਕ ਗਰੀਸ ਦੂਬੇ ਦਿੱਲੀ ਤੋਂ ਆਕਸੀਜਨ ਦੇ ਖਾਲੀ ਸਿਲੰਡਰ ਨੰਗਲ ਲਿਜਾ ਰਿਹਾ ਸੀ। ਅਚਾਨਕ ਕਰੀਬ ਸਵੇਰੇ ਪੌਣੇ 6 ਵਜੇ ਉਸ ਦਾ ਟਰਾਲਾ ਸੜਕ ਦੇ ਵਿਚਕਾਰ ਪਲਟ ਗਿਆ। ਇਸ ਸਬੰਧੀ ਹੌਲਦਾਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਸਿਲੰਡਰਾਂ ਨੂੰ ਅਚਾਨਕ ਅੱਗ ਲੱਗਣੀ ਸ਼ੁਰੂ ਹੋ ਗਈ ਜਿਸ ਮਗਰੋਂ ਨੰਗਲ ਅਤੇ ਰੂਪਨਗਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ। ਉਨ੍ਹਾਂ ਦੱਸਿਆ ਕਿ ਟਰਾਲੇ ਵਿੱਚ ਫਸੇ ਚਾਲਕ ਨੂੰ ਕਰੀਬ ਇੱਕ ਘੰਟੇ ਦੀ ਮਸ਼ੱਕਤ ਤੋਂ ਬਾਅਦ ਸੁਰੱਖਿਅਤ ਬਾਹਰ ਕੱਢਿਆ ਗਿਆ। -ਪੱਤਰ ਪ੍ਰੇਰਕ

Advertisement

Advertisement