ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੀਰਤਪੁਰ ਸਾਹਿਬ ’ਚ 25 ਕਰੋੜ ਨਾਲ ਬਣੇਗਾ ਟਰੀਟਮੈਂਟ ਪਲਾਂਟ: ਬੈਂਸ

06:37 AM Aug 01, 2024 IST
ਸ੍ਰੀ ਆਨੰਦਪੁਰ ਸਾਹਿਬ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ।

ਬੀਐੱਸ ਚਾਨਾ
ਕੀਰਤਪੁਰ ਸਾਹਿਬ/ਸ੍ਰੀ ਆਨੰਦਪੁਰ ਸਾਹਿਬ, 31 ਜੁਲਾਈ
ਸੂਬਾ ਸਰਕਾਰ ਵੱਲੋਂ ਕੀਰਤਪੁਰ ਸਾਹਿਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦੀ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦੀ ਚਿਰਕੋਣੀ ਮੰਗ ਜਲਦੀ ਪੂਰੀ ਹੋਵੇਗੀ। ਇਹ ਪ੍ਰਗਟਾਵਾ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕੀਰਤਪੁਰ ਸਾਹਿਬ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ 25 ਕਰੋੜ ਦੀ ਲਾਗਤ ਨਾਲ ਐੱਸਟੀਪੀ ਸਥਾਪਤ ਹੋਵੇਗਾ, ਸਰਕਾਰੀ ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਦੇ ਨਵੀਨੀਕਰਨ ਲਈ 12 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ 2.50 ਕਰੋੜ ਦੀ ਲਾਗਤ ਨਾਲ ਸਿਹਤ ਕੇਂਦਰ ਦੀ ਨੁਹਾਰ ਬਦਲੀ ਜਾਵੇਗੀ। ਸ੍ਰੀ ਬੈਂਸ ਨੇ ਦੱਸਿਆ ਕਿ 4.50 ਕਰੋੜ ਦੀ ਲਾਗਤ ਨਾਲ ਕੀਰਤਪੁਰ ਸਾਹਿਬ ਦਾ ਸੁੰਦਰੀਕਰਨ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਦੇ ਵਿਕਾਸ ਵੱਲ ਕਈ ਦਹਾਕਿਆਂ ਤੋਂ ਕਿਸੇ ਵੀ ਸਰਕਾਰ ਨੇ ਧਿਆਨ ਨਹੀਂ ਦਿੱਤਾ ਪਰ ਹੁਣ ਉਨ੍ਹਾਂ ਦੀ ਸਰਕਾਰ ਪੂਰੀ ਮਿਹਨਤ ਕਰ ਰਹੀ ਹੈ|
ਉਥੇ ਹੀ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਝਿੰਜੜੀ ਵਿੱਚ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਮੌਕੇ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਪੰਜਾਬ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐੱਸਐੱਸ ਆਹਲੂਵਾਲੀਆ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ, ਐੱਸਡੀਐੱਮ ਅਨਮਜੋਤ ਕੌਰ ਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀ ਵੀ ਮੌਜੂਦ ਸਨ।

Advertisement

Advertisement
Advertisement