ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਸਾਹਿਤ ਅਕਾਦਮੀ ਵੱਲੋਂ ਦੋ ਰੋਜ਼ਾ ਪੰਜਾਬੀ ਭਾਸ਼ਾ ਕਾਨਫ਼ਰੰਸ 27 ਤੋਂ

07:40 AM Apr 25, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਅਪਰੈਲ
ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ‘ਬਦਲਦਾ ਦ੍ਰਿਸ਼, ਸਮਕਾਲ ਅਤੇ ਪੰਜਾਬੀ ਭਾਸ਼ਾ’ ਵਿਸ਼ੇ ’ਤੇ ਦੋ ਰੋਜ਼ਾ ਪੰਜਾਬੀ ਭਾਸ਼ਾ ਕਾਨਫ਼ਰੰਸ 27 ਅਤੇ 28 ਅਪਰੈਲ ਨੂੰ ਪੰਜਾਬੀ ਭਵਨ, ਲੁਧਿਆਣਾ ਵਿੱਚ ਕਰਵਾਈ ਜਾ ਰਹੀ ਹੈ। 27 ਅਪਰੈਲ ਨੂੰ ਸਵੇਰੇ 9.30 ਵਜੇ ਉਦਘਾਟਨੀ ਸੈਸ਼ਨ ਹੋਵੇਗਾ, ਜਿਸ ਦੀ ਪ੍ਰਧਾਨਗੀ ਡਾ. ਸਰਦਾਰਾ ਸਿੰਘ ਜੌਹਲ ਕਰਨਗੇ ਅਤੇ ਮੁੱਖ ਮਹਿਮਾਨ ਡਾ. ਸੁਰਜੀਤ ਪਾਤਰ ਹੋਣਗੇ। ਸਮਾਗਮ ਦੇ ਆਰੰਭ ’ਚ ਡਾ. ਸਰਬਜੀਤ ਸਿੰਘ ਕਾਨਫ਼ੰਰਸ ਦੀ ਰੂਪ-ਰੇਖਾ ਸਾਂਝੀ ਕਰਨਗੇ ਅਤੇ ਮੁੱਖ ਸੁਰ ਭਾਸ਼ਣ ਡਾ. ਜੋਗਾ ਸਿੰਘ ਦੇਣਗੇ। ਇਸ ਮੌਕੇ ਮੰਚ ਸੰਚਾਲਨ ਡਾ. ਗੁਲਜ਼ਾਰ ਸਿੰਘ ਪੰਧੇਰ ਕਰਨਗੇ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਧੰਨਵਾਦੀ ਸ਼ਬਦ ਕਹਿਣਗੇ, ਜਦੋਂਕਿ ਰਿਪੋਰਟ ਪ੍ਰੋ. ਬਲਵਿੰਦਰ ਸਿੰਘ ਚਾਹਲ ਕਰਨਗੇ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਡਾ. ਪੰਧੇਰ ਨੇ ਦੱਸਿਆ ਕਿ ਦੂਸਰੇ ਸੈਸ਼ਨ ਦੀ ਪ੍ਰਧਾਨਗੀ ਡਾ. ਸਵਰਾਜਬੀਰ ਕਰਨਗੇ। ਕਾਨਫ਼ੰਰਸ ਮੌਕੇ ਡਾ. ਸੁਖਦੇਵ ਸਿੰਘ ਸਿਰਸਾ ‘ਸਮਕਾਲ ਅਤੇ ਭਾਰਤੀ ਭਾਸ਼ਾਵਾਂ ਦੀ ਸਥਿਤੀ’ ਬਾਰੇੇ ਅਤੇ ਡਾ. ਸੁਰਜੀਤ ਸਿੰਘ ‘ਉਪਭੋਗ ਸੱਭਿਆਚਾਰ ਅਤੇ ਪੰਜਾਬੀ ਭਾਸ਼ਾ’ ਬਾਰੇ ਆਪਣਾ ਖੋਜ-ਪੱਤਰ ਪੜ੍ਹਨਗੇ। ਤੀਸਰੇ ਸੈਸ਼ਨ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਕਰਨਗੇ। ‘ਮਸਨੂਈ ਬੌਧਿਕਤਾ ਅਤੇ ਪੰਜਾਬੀ ਭਾਸ਼ਾ’ ਬਾਰੇ ਅਮਰਜੀਤ ਗਰੇਵਾਲ, ‘ਵਿਸ਼ਵ-ਨੇੜਤਾ ਅਤੇ ਪੰਜਾਬੀ ਭਾਸ਼ਾ ਦੀਆਂ ਸੰਭਾਵਨਾਵਾਂ’ ਬਾਰੇ ਡਾ. ਸੁਖਵਿੰਦਰ ਸਿੰਘ ਸੰਘਾ, ‘ਤਕਨਾਲੋਜੀ ਅਤੇ ਪੰਜਾਬੀ ਭਾਸ਼ਾ’ ਬਾਰੇ ਡਾ. ਧਰਮਵੀਰ ਸ਼ਰਮਾ ਅਤੇ ‘ਡਿਜੀਟਲ ਯੁੱਗ ਅਤੇ ਪੰਜਾਬੀ ਭਾਸ਼ਾ’ ਬਾਰੇ ਡਾ. ਸੀਪੀ ਕੰਬੋਜ ਖੋਜ-ਪੱਤਰ ਪੜ੍ਹਨਗੇ। ਚੌਥੇ ਸੈਸ਼ਨ ’ਚ ‘ਆਤੂ ਖੋਜੀ’ ਫ਼ਿਲਮ ਹੋਵੇਗੀ। 28 ਅਪਰੈਲ ਨੂੰ ਸਵੇਰੇ ਪੰਜਵਾਂ ਸੈਸ਼ਨ ਹੋਵੇਗਾ, ਜਿਸ ਦੀ ਪ੍ਰਧਾਨਗੀ ਡਾ. ਮਨਮੋਹਨ ਕਰਨਗੇ।

Advertisement

Advertisement
Advertisement