For the best experience, open
https://m.punjabitribuneonline.com
on your mobile browser.
Advertisement

ਸਾਹਿਤ ਸਦਨ ਵੱਲੋਂ ਦੋ ਰੋਜ਼ਾ ਵਿਚਾਰ ਗੋਸ਼ਟੀ

08:16 AM Oct 25, 2024 IST
ਸਾਹਿਤ ਸਦਨ ਵੱਲੋਂ ਦੋ ਰੋਜ਼ਾ ਵਿਚਾਰ ਗੋਸ਼ਟੀ
ਮੰਚ ’ਤੇ ਬੈਠੇ ਨਵਤੇਜ ਸਿੰਘ ਸਰਨਾ, ਡਾ. ਮਹਿੰਦਰ ਸਿੰਘ ਤੇ ਜਨਰਲ ਜੇਜੇ ਸਿੰਘ। -ਫੋਟੋ: ਕੁਲਦੀਪ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਅਕਤੂਬਰ
ਸਾਹਿਤ ਅਕਾਦਮੀ ਵੱਲੋਂ ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਦੇ ਸਹਿਯੋਗ ਨਾਲ ਸਾਹਿਤਕਾਰ ਪ੍ਰਭਜੋਤ ਕੌਰ ਅਤੇ ਕਰਨਲ ਨਰਿੰਦਰਪਾਲ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਵਿਚਾਰ ਗੋਸ਼ਟੀ ਕਰਵਾਈ ਗਈ। ਸਦਨ ਦੇ ਕਾਨਫਰੰਸ ਹਾਲ ’ਚ ਕਰਵਾਈ ਗੋਸ਼ਟੀ ਵਿੱਚ ਮੁੱਖ ਮਹਿਮਾਨ ਵਜੋਂ ਲੇਖਕ ਨਵਤੇਜ ਸਿੰਘ ਸਰਨਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਭਾਰਤੀ ਫੌਜ ਦੇ ਸਾਬਕਾ ਮੁਖੀ ਅਤੇ ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਰਾਜਪਾਲ ਜਨਰਲ ਜੇਜੇ ਸਿੰਘ ਹਾਜ਼ਰ ਹੋਏ। ਇਸ ਸੈਸ਼ਨ ਦੀ ਪ੍ਰਧਾਨਗੀ ਪ੍ਰਸਿੱਧ ਲੇਖਕ ਜਸਵਿੰਦਰ ਸਿੰਘ ਨੇ ਕੀਤੀ ਅਤੇ ਸਾਹਿਤ ਅਕਾਦਾਮੀ ਦੇ ਪੰਜਾਬੀ ਸਲਾਹਕਾਰ ਬੋਰਡ ਦੇ ਕਨਵੀਨਰ ਡਾ. ਰਵੇਲ ਸਿੰਘ ਨੇ ਕੁੰਜੀਵਤ ਭਾਸ਼ਣ ਦਿੱਤਾ। ਇਸ ਮੌਕੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੀ ਹਾਜ਼ਰ ਸਨ। ਪ੍ਰੋਗਰਾਮ ਦਾ ਆਰੰਭ ਕਰਦਿਆਂ ਸਾਹਿਤ ਅਕਾਦਮੀ ਤੋਂ ਡਾ. ਸੰਦੀਪ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਜਨਰਲ ਜੇਜੇ ਸਿੰਘ ਨੇ ਕਰਨਲ ਨਰਿੰਦਰ ਪਾਲ ਸਿੰਘ ਅਤੇ ਪ੍ਰਭਜੋਤ ਕੌਰ ਨੂੰ ਅਸਾਧਾਰਨ ਪ੍ਰਤਿਭਾ ਦੇ ਵਰੋਸਾਏ ਦੱਸਦਿਆਂ ਉਨ੍ਹਾਂ ਦੀਆਂ ਪ੍ਰਮੁੱਖ ਰਚਨਾਵਾਂ ਬਾਰੇ ਚਾਨਣਾ ਪਾਇਆ। ਪੰਜਾਬੀ ’ਚ 45 ਦੇ ਕਰੀਬ ਰਚਨਾਵਾਂ ਰਚਣ ਵਾਲੇ ਅਤੇ ਕਈ ਪੁਸਤਕਾਂ ਦਾ ਅਨੁਵਾਦ ਕਰਨ ਵਾਲੇ ਕਰਨਲ ਨਰਿੰਦਰ ਪਾਲ ਸਿੰਘ ਦੀ ਰਚਨਾ ‘ਇਕ ਸਰਕਾਰ ਬਾਝੋਂ’, ‘ਮਲਾਹ ਅਤੇ ਸੈਨਾਪਤੀ’ ਨੂੰ ਉਨ੍ਹਾਂ ਆਪਣੀਆਂ ਪਸੰਦੀਦਾ ਰਚਨਾਵਾਂ ’ਚ ਗਿਣਿਆ। ਇਕਬਾਲ ਸਿੰਘ ਲਾਲਪੁਰਾ ਨੇ ਸਿੱਖ ਇਤਿਹਾਸਕ ਸੰਦਰਭ ’ਚ ਮੌਜੂਦਾ ਹਲਾਤਾਂ ਦਾ ਜਾਇਜ਼ਾ ਲੈਂਦਿਆਂ ਸਿੱਖ ਕਦਰਾਂ ਕੀਮਤਾਂ ਨੂੰ ਉਜਾਗਰ ਕਰਨ ਦੀ ਗਲ ਕਹੀ। ਇਸ ਮੌਕੇ ਪ੍ਰਭਜੋਤ ਕੌਰ ਦੀ ਸਵੈਜੀਵਨੀ ‘ਲਾਈਫ਼ ਇਜ਼ ਬਟ ਔਨ ਏਨੀਗਮਾ’ ਤੇ ‘ਬਿਰਹਾ ਦਾ ਮਾਰੂਥਲ’ ਅਤੇ ਨਰਿੰਦਰ ਪਾਲ ਸਿੰਘ ਦੀ ਪੁਸਤਕ ‘ਸ਼ਕਤੀ’ (ਅੰਗ੍ਰੇਜ਼ੀ ਅਨੁਵਾਦ) ਨੂੰ ਲੋਕ ਅਰਪਣ ਕੀਤਾ ਗਿਆ।

Advertisement

Advertisement
Advertisement
Author Image

joginder kumar

View all posts

Advertisement