ਯੁਵਕ ਸੇਵਾਵਾਂ ਵਿਭਾਗ ਵੱਲੋਂ ਦੋ ਰੋਜ਼ਾ ਯੁਵਕ ਮੇਲਾ
ਪੱਤਰ ਪ੍ਰੇਰਕ
ਬਠਿੰਡਾ, 30 ਨਵੰਬਰ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕਰਵਾਏ ਗਏ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਮਾਂ ਤੋਂ ਵੱਡਾ ਹੋਰ ਕੋਈ ਵੀ ਰੁਤਬਾ ਨਹੀਂ ਹੁੰਦਾ। ਸਾਨੂੰ ਆਪਣੇ ਮਾਤਾ-ਪਿਤਾ ਦੀ ਹਮੇਸ਼ਾ ਕਦਰ ਕਰਨੀ ਚਾਹੀਦੀ ਹੈ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਵੀਰ ਸਿੰਘ ਮਾਨ ਮੌਜੂਦ ਸਨ। ਇਸ ਮੌਕੇ ਯੁਵਕ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੀ ਗਈ ਰੰਗੋਲੀ ਤੇ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਸੱਭਿਆਚਾਰ ਵੰਨਗੀਆਂ ਦੀ ਪ੍ਰਸ਼ੰਸਾ ਕੀਤੀ। ਇਸ ਦੌਰਾਨ ਫੁਲਕਾਰੀ, ਪੱਖੀ ਤੇ ਨਾਲੇ ਬੁਣਨਾ, ਰੰਗੋਲੀ ਬਣਾਉਣ, ਨਾ ਵਰਤੋਂਯੋਗ ਸਮਾਨ ਨੂੰ ਵਰਤੋਯੋਗ ਬਣਾਉਣ ਤੋਂ ਇਲਾਵਾ ਕਵੀਸ਼ਰੀ, ਲੋਕ ਗੀਤ, ਕਲੀ, ਡਬਿੇਟ, ਪੁਰਾਤਨ ਪੰਜਾਬੀ ਵਸਤਾਂ ਤੇ ਪਹਿਰਾਵੇ, ਗਿੱਧਾ ਤੇ ਭੰਗੜਾ ਦੇ ਮੁਕਾਬਲੇ ਕਰਵਾਏ ਗਏ ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।