For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਕਿਸਾਨਾਂ ਲਈ ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਤੋਂ

03:52 PM Dec 16, 2023 IST
ਪੰਜਾਬ ਦੇ ਕਿਸਾਨਾਂ ਲਈ ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਤੋਂ
Advertisement

ਚੰਡੀਗੜ੍ਹ, 16 ਦਸੰਬਰ
ਪੰਜਾਬ ’ਚ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਿਖਲਾਈ ਤੋਂ ਬਾਅਦ ਜਨਰਲ ਸ਼੍ਰੇਣੀ ਦੇ ਕਿਸਾਨ ਵਿਭਾਗ ਦੀ ਸਕੀਮ ਅਧੀਨ 2 ਤੋਂ 20 ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਹਰੇਕ ਦੁਧਾਰੂ ਪਸ਼ੂ 'ਤੇ 17,500 ਰੁਪਏ ਸਬਸਿਡੀ ਦਾ ਲਾਭ ਲੈਣ ਦੇ ਯੋਗ ਹੋਣਗੇ। ਇਸੇ ਤਰ੍ਹਾਂ ਅਨੁਸੂਚਿਤ ਜਾਤੀ (ਐੱਸਸੀ) ਵਰਗ ਨਾਲ ਸਬੰਧਤ ਡੇਅਰੀ ਕਿਸਾਨਾਂ ਨੂੰ ਅਜਿਹੇ ਹੀ ਯੂਨਿਟ ਦੀ ਸਥਾਪਨਾ ਲਈ ਹਰੇਕ ਦੁਧਾਰੂ ਪਸ਼ੂ 'ਤੇ 23100 ਰੁਪਏ ਸਬਸਿਡੀ ਮਿਲਣਯੋਗ ਹੋਵੇਗੀ। ਮੰਤਰੀ ਨੇ ਦੱਸਿਆ ਕਿ ਕਿਸਾਨ ਮਾਡਲ ਕੈਟਲ ਸ਼ੈੱਡ, ਦੁੱਧ ਚੁਆਈ ਵਾਲੀਆਂ (ਮਿਲਕਿੰਗ) ਮਸ਼ੀਨਾਂ ਅਤੇ ਚਾਰਾ ਵੱਢਣ ਵਾਲੀਆਂ ਮਸ਼ੀਨਾਂ (ਫੌਡਰ ਹਾਰਵੈਸਟਰ) ਸਮੇਤ ਹੋਰ ਮਸ਼ੀਨਰੀ 'ਤੇ ਵੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਪੇਂਡੂ ਖੇਤਰ ਨਾਲ ਸਬੰਧਤ 18 ਤੋਂ 55 ਸਾਲ ਦੀ ਉਮਰ ਦੇ ਡੇਅਰੀ ਫਾਰਮਰ, ਜਿਨ੍ਹਾਂ ਨੇ ਘੱਟੋ-ਘੱਟ 5ਵੀਂ ਪਾਸ ਕੀਤੀ ਹੋਵੇ ਅਤੇ ਹਰਾ ਚਾਰਾ ਉਗਾਉਣ ਲਈ ਆਪਣੀ ਜ਼ਮੀਨ ਹੋਵੇ, ਆਪਣੇ ਨੇੜਲੇ ਜ਼ਿਲ੍ਹਾ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦਫ਼ਤਰ ਵਿਖੇ ਆਪਣਾ ਸਿੱਖਿਆ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਜਮ੍ਹਾਂ ਕਰਵਾ ਕੇ ਇਸ ਸਿਖਲਾਈ ਵਾਸਤੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਸ ਸਿਖਲਾਈ ਦੌਰਾਨ ਡੇਅਰੀ ਫਾਰਮਰਾਂ ਨੂੰ ਦੁਧਾਰੂ ਪਸ਼ੂਆਂ ਦੇ ਪਾਲਣ ਪੋਸ਼ਣ, ਖੁਰਾਕ, ਬਿਮਾਰੀਆਂ ਤੋਂ ਬਚਾਅ, ਨਸਲ ਸੁਧਾਰ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ, ਦੁੱਧ ਤੋਂ ਹੋਰ ਉਤਪਾਦ ਬਣਾਉਣ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ‎

Advertisement

Advertisement
Author Image

Advertisement
Advertisement
×