ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਡ ਰਹੇ ਬੱਚੇ ਨੂੰ ਨਿਰਵਸਤਰ ਕਰਕੇ ਵੀਡੀਓ ਬਣਾਈ

08:32 AM Aug 27, 2024 IST

ਜਲਾਲਾਬਾਦ:

Advertisement

ਇੱਥੇ ਅੱਜ ਦਸ ਸਾਲ ਦੇ ਬੱਚੇ ਨੂੰ ਨਿਰਵਸਤਰ ਕਰ ਕੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਪੱਤਰਕਾਰ ਵਿਮਲ ਭਠੇਜਾ ਦਾ ਪੁੱਤਰ ਪਾਰਕ ਵਿੱਚ ਖੇਡ ਰਿਹਾ ਸੀ। ਉਦੋਂ ਕੁਝ ਨੌਜਵਾਨ ਉਥੇ ਆਏ ਅਤੇ ਬੱਚੇ ਦੇ ਕੱਪੜੇ ਉਤਾਰ ਕੇ ਉਸ ਦੀ ਵੀਡੀਓ ਬਣਾਉਣ ਲੱਗੇ। ਇਸ ਦੌਰਾਨ ਪਾਰਕ ਵਿੱਚ ਮੌਜੂਦ ਲੋਕਾਂ ਨੇ ਇੱਕ ਨੌਜਵਾਨ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ ਜਦਕਿ ਦੋ ਨੌਜਵਾਨ ਫ਼ਰਾਰ ਹੋ ਗਏ। ਪੁਲੀਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ’ਤੇ ਪੱਤਰਕਾਰਾਂ ਨੇ ਫਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇਅ ਨੂੰ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪੁਲੀਸ ਅਧਿਕਾਰੀ ’ਤੇ ਮੁਲਜ਼ਮ ਦਾ ਸਾਥ ਦੇਣ ਅਤੇ ਪੱਤਰਕਾਰਾਂ ਨਾਲ ਬਦਸਲੂਕੀ ਕਰਨ ਦੇ ਦੋਸ਼ ਲਗਾਏ। ਥਾਣਾ ਸਿਟੀ ਦੇ ਐੱਸਐੱਚਓ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਧਰਨਾ ਸਮਾਪਤ ਕਰ ਦਿੱਤਾ ਹੈ। ਪੋਕਸੋ ਐਕਟ ਤਹਿਤ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ

Advertisement
Advertisement