For the best experience, open
https://m.punjabitribuneonline.com
on your mobile browser.
Advertisement

ਸਿਮਰਨਜੀਤ ਮਾਨ ਵੱਲੋਂ ਹਲਕਾ ਧੂਰੀ ਦਾ ਦੌਰਾ

06:33 AM Feb 29, 2024 IST
ਸਿਮਰਨਜੀਤ ਮਾਨ ਵੱਲੋਂ ਹਲਕਾ ਧੂਰੀ ਦਾ ਦੌਰਾ
Advertisement

ਨਿੱਜੀ ਪੱਤਰ ਪ੍ਰੇਰਕ
ਧੂਰੀ, 28 ਫਰਵਰੀ
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਧੂਰੀ ਹਲਕੇ ਦੇ ਦੌਰੇ ਦੌਰਾਨ ਜਿੱਥੇ ਵੱਖ-ਵੱਖ ਥਾਵਾਂ ‘ਤੇ ਲੋਕਾਂ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਉੱਥੇ ਹੀ ਪਿੰਡ ਪੇਧਨੀ ਵਿਖੇ ਇੰਟਰਲਾਕ ਟਾਈਲਾਂ ਲਾਉਣ ਦਾ ਨੀਂਹ ਪੱਥਰ ਰੱਖਿਆ ਅਤੇ ਪਿੰਡ ਕੱਕੜਵਾਲ ਵਿਖੇ ਐਮ.ਪੀ. ਕੋਟੇ ਦੀ ਗ੍ਰਾਂਟ ਵਿੱਚੋਂ ਨਵੇਂ ਬਣਾਏ ਗਏ ਸ਼ੈਡ ਦਾ ਉਦਘਾਟਨ ਕੀਤਾ ਗਿਆ| ਇਸ ਤੋਂ ਪਹਿਲਾਂ ਉਨ੍ਹਾਂ ਧੂਰੀ ਸ਼ਹਿਰ ਦੇ ਮੁਹੱਲਾ ਧਰਮਪੁਰਾ ਵਿਚ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰੀ। ਸ੍ਰੀ ਮਾਨ ਨੇ ਕਿਹਾ ਕਿ ਹਲਕੇ ਦੇ ਲੋਕਾਂ ਤੋਂ ਨਿਰੰਤਰ ਮਿਲ ਰਹੇ ਪਿਆਰ ਅਤੇ ਸਤਿਕਾਰ ਨੂੰ ਉਹ ਕਦੇ ਭੁਲਾ ਨਹੀਂ ਸਕਦੇ| ਉਨ੍ਹਾਂ ਆਖਿਆ ਕਿ ਐਮ.ਪੀ. ਕੋਟੇ ਤਹਿਤ ਮਿਲੀ ਗਰਾਂਟ ਨੂੰ ਉਨ੍ਹਾਂ ਵੱਲੋਂ ਬਗੈਰ ਪੱਖਪਾਤ ਤੋਂ ਸਾਰੇ ਵਰਗਾਂ ਵਿੱਚ ਬਰਾਬਰ ਵੰਡਿਆ ਗਿਆ ਹੈ| ਹਲਕੇ ਦੀ ਬਿਹਤਰੀ ਲਈ ਕਈ ਵੱਡੇ ਪ੍ਰਾਜੈਕਟ ਵੀ ਕੇਂਦਰ ਸਰਕਾਰ ਤੋਂ ਪਾਸ ਕਰਵਾਏ ਗਏ ਹਨ| ਇਸ ਮੌਕੇ ਅੰਮ੍ਰਿਤਪਾਲ ਸਿੰਘ ਸੰਦੜਾ ਜਰਨਲ ਸੈਕਟਰੀ, ਜਥੇਦਾਰ ਹਰਬੰਸ ਸਿੰਘ ਸਲੇਮਪੁਰਾ, ਅਮਰਜੀਤ ਸਿੰਘ ਬਾਦਸ਼ਾਹਪੁਰ, ਹਰਮੀਤ ਸਿੰਘ ਸੋਢੀ ਯੂਥ ਪ੍ਰਧਾਨ ਪਟਿਆਲਾ, ਸਾਧੂ ਸਿੰਘ ਪੇਧਨੀ, ਨਰਿੰਦਰ ਸਿੰਘ ਕਾਲਾਬੂਲਾ, ਜਸਵੀਰ ਸਿੰਘ ਧੰਦੀਵਾਲ ਯੂਥ ਪ੍ਰਧਾਨ ਧੂਰੀ ਤੇ ਹੋਰ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×