ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੌੜਾਮਾਜਰਾ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

08:10 AM Jun 30, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੂਨ
ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਿਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਜੰਮੂ-ਕਸ਼ਮੀਰ ਦਾ ਪੰਜ-ਰੋਜ਼ਾ ਦੌਰਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਤੇ ਕਿਸਾਨਾਂ ਵੱਲੋਂ ਬਾਗ਼ਬਾਨੀ ਨਾਲ ਸਬੰਧਤ ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਰੂਟਜ਼ (ਜ਼ਵੂਰਾ, ਸ੍ਰੀਨਗਰ), ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰ ਸਾਇੰਸ ਅਤੇ ਟੈਕਨਾਲੌਜੀ (ਕਸ਼ਮੀਰ), ਸੈਫ਼ਰਨ ਪਾਰਕ (ਦੁੱਸੂ, ਪੁਲਵਾਮਾ), ਸੈਂਟਰਲ ਇੰਸਟੀਚਿਊਟ ਫ਼ਾਰ ਟੈਂਪਰੇਟ ਹੌਰਟੀਕਲਚਰ, ਆਲੂ ਫ਼ਾਰਮ (ਗੁਲਮਾਰਗ), ਇੰਡਸਟਰੀਅਲ ਗਰੋਥ ਸੈਂਟਰ (ਲਾਸੀਪੋਰਾ) ਅਤੇ ਰੇਸ਼ਮ ਸਬੰਧੀ ਸੈਂਟਰਲ ਸੈਰੀਕਲਚਰ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ- ਕੇਂਦਰੀ ਰੇਸ਼ਮ ਬੋਰਡ (ਪਾਮਪੋਰ) ਦਾ ਦੌਰਾ ਕੀਤਾ।

Advertisement

Advertisement
Advertisement