For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿਧਾਨ ਸਭਾ ਦੀ ਕਮੇਟੀ ਵੱਲੋਂ ਸੁਲਤਾਨਪੁਰ ਤੇ ਸੀਚੇਵਾਲ ਦਾ ਦੌਰਾ

10:33 AM Oct 24, 2024 IST
ਪੰਜਾਬ ਵਿਧਾਨ ਸਭਾ ਦੀ ਕਮੇਟੀ ਵੱਲੋਂ ਸੁਲਤਾਨਪੁਰ ਤੇ ਸੀਚੇਵਾਲ ਦਾ ਦੌਰਾ
ਕਮੇਟੀ ਮੈਂਬਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ।
Advertisement

ਹਤਿੰਦਰ ਮਹਿਤਾ
ਜਲੰਧਰ, 23 ਅਕਤੂਬਰ
ਪੰਜਾਬ ਵਿਧਾਨ ਸਭਾ ਦੀ ਪੰਚਾਇਤੀ ਰਾਜ ਇਕਾਈਆਂ ਬਾਰੇ ਕਮੇਟੀ ਨੇ ਸੁਲਤਾਨਪੁਰ ਲੋਧੀ ਅਤੇ ਪਿੰਡ ਸੀਚੇਵਾਲ ਦਾ ਦੌਰਾ ਕੀਤਾ। ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਆਈ ਇਸ ਕਮੇਟੀ ਵਿੱਚ ਅਧਿਕਾਰੀਆਂ ਸਣੇ ਵਿਧਾਨ ਸਭਾ ਸਕੱਤਰੇਤ ਦੇ ਮੈਂਬਰ ਵੀ ਹਾਜ਼ਰ ਸਨ। ਇਹ ਕਮੇਟੀ ਪਵਿੱਤਰ ਕਾਲੀ ਵੇਈਂ ਦੀ ਸਫਾਈ ਅਤੇ ਪਿੰਡ ਸੀਚੇਵਾਲ ਦੇ ਛੱਪੜਾਂ ਦੇ ਨਵੀਨੀਕਰਨ ਬਾਰੇ ਨਿਰੀਖਣ ਕਰਨ ਲਈ ਉਚੇਚੇ ਤੌਰ ’ਤੇ ਆਈ ਸੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਮੇਟੀ ਨੂੰ ਜਾਣੂ ਕਰਵਾਇਆ ਕਿ ਕਿਵੇਂ ਉਨ੍ਹਾਂ ਨੇ ਸੰਗਤ ਦੇ ਸਹਿਯੋਗ ਨਾਲ 165 ਕਿਲੋਮੀਟਰ ਲੰਬੀ ਬਾਬੇ ਨਾਨਕ ਦੀ ਚਰਨਛੋਹ ਪ੍ਰਾਪਤ ਪਵਿੱਤਰ ਵੇਈਂ ਨੂੰ 24 ਸਾਲਾਂ ਦੇ ਅਰਸੇ ਦੌਰਾਨ ਸਾਫ਼ ਕੀਤਾ ਤੇ ਹੁਣ ਇਹ ਦੇਸ਼ ਦੀ ਪਹਿਲੀ ਨਦੀ ਬਣ ਗਈ ਹੈ ਜਿਸ ਦਾ ਪਾਣੀ ਪੀਤਾ ਜਾ ਸਕਦਾ ਹੈ। ਸੰਤ ਸੀਚੇਵਾਲ ਨੇ ਕਮੇਟੀ ਮੈਂਬਰਾਂ ਨੂੰ ਪਿੰਡ ਡੱਲਾ ਸਾਹਿਬ, ਤਲਵੰਡੀ ਮਾਧੋ ਅਤੇ ਪਿੰਡ ਸੀਚੇਵਾਲ ਵਿੱਚ ਬਣੇ ਸੀਚੇਵਾਲ ਮਾਡਲ ਦਿਖਾਏ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਪਿੰਡ ਵਿੱਚ ਪਾਏ ਸੀਚੇਵਾਲ ਮਾਡਲਾਂ ਤਹਿਤ ਪਾਏ ਸੀਵਰੇਜ ਸਿਸਟਮ ਨੂੰ ਦਿਖਾਉਂਦਿਆਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਸੀਚੇਵਾਲ ਮਾਡਲ ਦੇ ਪਹਿਲੇ ਸਰੂਪ ਤੋਂ ਲੈ ਕੇ ਸਮੇਂ ਅਨੁਸਾਰ ਅਪਗ੍ਰੇਡ ਕੀਤਾ ਗਿਆ। ਹੁਣ ਸੀਚੇਵਾਲ ਮਾਡਲ-3 ਬਣਾਇਆ ਜਾ ਰਿਹਾ ਹੈ। ਇਸ ਮੌਕੇ ਸੰਤ ਸੀਚੇਵਾਲ ਵੱਲੋਂ ਕਮੇਟੀ ਮੈਂਬਰਾਂ ਨੂੰ ਪਿੰਡ ਸੀਚੇਵਾਲ ਵਿੱਚ ਚਲਾਈਆਂ ਜਾ ਰਹੀਆਂ ਨਰਸਰੀਆਂ ਦਾ ਵੀ ਦੌਰਾ ਕਰਵਾਇਆ ਗਿਆ।

Advertisement

Advertisement
Advertisement
Author Image

Advertisement