ਪ੍ਰਤਾਪ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੁਜ਼ਗਾਰ ਦਫਤਰ ਦਾ ਦੌਰਾ
10:08 AM Dec 05, 2024 IST
ਲੁਧਿਆਣਾ:
Advertisement
ਪ੍ਰਾਪਤ ਕਾਲਜ ਆਫ ਐਜੂਕੇਸ਼ਨ ਵੱਲੋਂ ਅਧਿਆਪਕ ਸਿੱਖਿਆ ਦੀ ਪੜ੍ਹਾਈ ਕਰਦੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧੇ ਲਈ ਕਰਵਾਈਆਂ ਜਾਣ ਵਾਲੀਆਂ ਵੱਖ ਵੱਖ ਗਤੀਵਿਧੀਆਂ ਤਹਿਤ ਅੱਜ ਕਾਲਜ ਵਿੱਚ ਐੱਮਐੱਡ ਦੇ ਵਿਦਿਆਰਥੀਆਂ ਨੂੰ ਕਲਾਸ ਇੰਚਾਰਜ ਡਾ. ਸੰਗੀਤਾ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦਾ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਉਦੇਸ਼ ਕਾਲਜ ਦੇ ਸੰਭਾਵਿਤ ਅਧਿਆਪਕਾਂ ਨੂੰ ਨੌਕਰੀ ਪ੍ਰਾਪਤ ਕਰਨ ਲਈ ਸੰਭਾਵਿਤ ਯੋਗਤਾਵਾਂ ਅਤੇ ਜਾਣਕਾਰੀ ਮੁਹੱਈਆ ਕਰਵਾਉਣਾ ਸੀ। ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਹਰ ਅਧਿਆਪਕ ਨੂੰ ਕੈਰੀਅਰ ਬਣਾਉਣ ਲਈ ਸੰਭਾਵਿਤ ਖੇਤਰਾਂ ਦਾ ਗਿਆਨ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਐੱਮਐੱਡ ਕਲਾਸ ਦੇ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਬਣਾਉਣ ਲਈ ਹਰ ਸੰਭਵ ਜਾਣਕਾਰੀ ਪ੍ਰਾਪਦ ਕਰਨ ਦੇ ਇਸ ਯਤਨ ਦੀ ਸ਼ਲਾਘਾ ਕੀਤੀ। -ਖੇਤਰੀ ਪ੍ਰਤੀਨਿਧ
Advertisement
Advertisement