ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਧਵਾਂ ਵੱਲੋਂ ਹੜ੍ਹ ਦੀ ਮਾਰ ਹੇਠ ਆਏ ਗਿੱਦੜਪਿੰਡੀ ਇਲਾਕੇ ਦਾ ਦੌਰਾ

10:46 AM Sep 27, 2023 IST
ਗਿਦੜਪਿੰਡੀ ਇਲਾਕੇ ਦਾ ਦੌਰਾ ਕਰਨ ਮੌਕੇ ਕੁਲਤਾਰ ਸਿੰਘ ਸੰਧਵਾਂ ਤੇ ਬਲਬੀਰ ਸਿੰਘ ਸੀਚੇਵਾਲ। -ਫੋਟੋ: ਸਰਬਜੀਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 26 ਸਤੰਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਤਲੁਜ ਦਰਿਆ ’ਤੇ ਪੈਂਦੇ ਗਿੱਦੜਪਿੰਡੀ ਇਲਾਕੇ ਦਾ ਦੌਰਾ ਕੀਤਾ। ਇਸ ਮੌਕੇ ਹੜ੍ਹ ਪ੍ਰਭਾਵਿਤ ਇਲਾਕੇ ਦੇ 25 ਤੋਂ ਵੱਧ ਪਿੰਡਾਂ ਦੇ ਲੋਕਾਂ ਨੇ ਸਪੀਕਰ ਸੰਧਵਾਂ ਕੋਲੋਂ ਦੁੱਖੜੇ ਸੁਣਾਏ। ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਸਤਲੁਜ ਦਰਿਆ ’ਤੇ ਪੈਂਦੇ ਗਿੱਦੜਪਿੰਡੀ ਰੇਲਵੇ ਪੁਲ ਦੇ ਹੇਠਾਂ 18 ਫੁੱਟ ਤੱਕ ਜੰਮੀ ਸਿਲਟ ਬਿਨਾਂ ਦੇਰੀ ਦੇ ਕੱਢਵਾਈ ਜਾਵੇ। ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰ ਰਹੇ ਕੁਲਤਾਰ ਸਿੰਘ ਸੰਧਵਾਂ ਨੂੰ ਪੀੜਤ ਲੋਕਾਂ ਨੇ ਦੱਸਿਆ ਕਿ ਗਿੱਦੜਪਿੰਡੀ ਦੇ ਇਲਾਕੇ ਵਿੱਚ ਧੁੱਸੀ ਬੰਨ੍ਹ ਟੁੱਟਣ ਨਾਲ ਭਾਰੀ ਤਬਾਹੀ ਮੱਚਦੀ ਹੈ ਤੇ ਪੰਜਾਬ ਸਰਕਾਰ ਦਾ ਕਰੋੜਾਂ ਦਾ ਨੁਕਸਾਨ ਹੁੰਦਾ ਹੈ। ਇਸ ਸਾਲ ਦੋ ਥਾਵਾਂ ਤੋਂ ਟੁੱਟੇ ਧੁੱਸੀ ਬੰਨ੍ਹ ਨੂੰ ਲੋਕਾਂ ਦੇ ਸਹਿਯੋਗ ਨਾਲ ਬੰਨੇ ਜਾਣ ਦਾ ਤਜ਼ਰਬਾ ਸਾਂਝਾ ਕਰਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਾਂਝੇ ਕੰਮ ਹਮੇਸ਼ਾ ਲਈ ਲੋਕਾਂ ਦੀ ਸ਼ਮੂਲੀਅਤ ਨਾਲ ਸਿਰੇ ਚੜ੍ਹਦੇ ਹਨ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਲਗਾਤਾਰ ਸਿਲਟ ਕੱਢਣੀ ਬੇਹੱਦ ਜ਼ਰੂਰੀ ਹੈ। ਗਿੱਦੜਪਿੰਡੀ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਦੇ ਸੰਵੇਦਨਸ਼ੀਲ ਹਿੱਸਿਆ ਨੂੰ ਪੱਥਰ ਲਾ ਕੇ ਮਜ਼ਬੂਤ ਕੀਤਾ ਜਾਵੇ ਅਤੇ ਬੰਨ੍ਹ ਉਪਰ ਪੱਕੀ ਸੜਕ ਬਣਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਧੱਕਾ ਬਸਤੀ ਦੇ ਜਿਹੜੇ ਘਰ ਰੁੜ ਗਏ ਸਨ ਉਨ੍ਹਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇ। ਸੰਤ ਸੀਚੇਵਾਲ ਨੇ ਠੇਕੇ ’ਤੇ ਵਾਹੀ ਕਰ ਰਹੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ। ਕੁਲਤਾਰ ਸਿੰਘ ਸੰਧਵਾਂ ਨੇ ਗਿੱਦੜਪਿੰਡੀ ਦੇ ਰੇਲਵੇ ਪੁਲ ਹੇਠਾਂ 18 ਫੁੱਟ ਤੱਕ ਜੰਮੀ ਸਿਲਟ ਵੀ ਦੇਖੀ ਜੋ ਕਿ ਪਾਣੀ ਦੀ ਨਿਕਾਸੀ ਵਿੱਚ ਇੱਥੇ ਵੱਡੀ ਰੁਕਾਵਟ ਹੈ। ਸੰਤ ਸੀਚੇਵਾਲ ਦੇ ਯਤਨਾਂ ਸਦਕਾ ਪਿਛਲੇ ਦੋ ਮਹੀਨਿਆਂ ਤੋਂ ਖੇਤਾਂ ਵਿੱਚ ਪਾਣੀ ਕੱਢ ਰਹੀਆਂ ਸੱਤ ਮੋਟਰਾਂ ਦਾ ਪ੍ਰਬੰਧ ਵੀ ਦੇਖਿਆ। ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ ਬੰਨ੍ਹ ਦੀ ਮਜ਼ਬੂਤੀ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਨਾਲ ਲੈ ਕੇ ਸੰਬੰਧਤ ਵਿਭਾਗਾਂ ਨਾਲ ਮੀਟਿੰਗ ਕਰਨਗੇ। ਕਿਸਾਨਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕੇ ਦੇ ਵੱਡੇ ਹਿੱਸੇ ਵਿੱਚ ਅਜੇ ਤੱਕ ਫਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਕਿਸਾਨਾਂ ਨੇ ਕਿਹਾ ਕਿ 6800 ਰੁਪਏ ਮੁਆਵਾਜ਼ਾ ਬਹੁਤ ਘੱਟ ਹੈ ਜਦ ਕਿ ਪਹਿਲਾਂ 12000 ਰੁਪਏ ਮਿਲਦਾ ਰਿਹਾ ਹੈ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਹਾਜ਼ਰ ਸਨ।

Advertisement

Advertisement