ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਨ ਵੱਲੋਂ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

07:20 AM Jul 13, 2023 IST
ਲੋਕਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ।

ਲਹਿਰਾਗਾਗਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਆਪਣੀ ਟੀਮ ਸਣੇ ਹਲਕੇ ਦੇ ਘੱਗਰ ਨੇੜਲੇ ਸੰਭਾਵਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਤੋਂ ਬਚਾਉਣ ਲਈ ਪੁਖ਼ਤਾ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ। ਸ੍ਰੀ ਮਾਨ ਨੇ ਕੜੈਲ ਜਾਖਲ ਤੱਕ ਸੰਵੇਦਨਸ਼ੀਲ ਥਾਵਾਂ ਦਾ ਮੁਆਇਨਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਸ੍ਰੀ ਮਾਨ ਨੇ ਹੜ੍ਹ ਦੀ ਸੰਭਾਵਿਤ ਮਾਰ ਤੋਂ ਸਹਿਮੇ ਲੋਕਾਂ ਦੀ ਹੌਸਲਾਅਫ਼ਜਾਈ ਕਰਦਿਆਂ ਹਿੰਮਤ ਬਣਾਈ ਰੱਖਣ ਕਿਹਾ। ਉਨ੍ਹਾਂ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸੰਸਦ ਦੇ ਆਗਾਮੀ ਇਜਲਾਸ ਵਿੱਚ ਕੇਂਦਰ ਸਰਕਾਰ ਤੋਂ ਪੰਜਾਬ ਦੇ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਉਠਾਉਣ। ਸ੍ਰੀ ਮਾਨ ਨੇ ਕਿਹਾ ਕਿ ਜੇ ਘੱਗਰ ਦਰਿਆ ਕਾਰਨ ਇਲਾਕੇ ਦੇ ਲੋਕਾਂ ਦਾ ਨੁਕਸਾਨ ਹੁੰਦਾ ਹੈ ਤੇ ਉਸ ਲਈ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। -ਪੱਤਰ ਪ੍ਰੇਰਕ

Advertisement

Advertisement
Tags :
ਸੰਭਾਵਿਤਹੜ੍ਹਖੇਤਰਦੌਰਾਪ੍ਰਭਾਵਿਤਵੱਲੋਂ
Advertisement