ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ

07:15 AM Apr 25, 2024 IST
ਪਟਿਆਲਾ ਜ਼ਿਲ੍ਹੇ ਦੀ ਇੱਕ ਮੰਡੀ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਪ੍ਰਮੁੱਖ ਸਕੱਤਰ ਵਿਕਾਸ ਗਰਗ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ। -ਫੋਟੋ: ਭੰੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 24 ਅਪਰੈਲ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਤੇ ਖਪਤਕਾਰ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਤੇ ਲਿਫਟਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਲਿਫਟਿੰਗ ’ਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਮੰਡੀਆਂ ’ਚ ਵੇਚਣ ਲਈ ਆਪਣੀ ਜਿਣਸ ਲਿਆਉਣ ਵਾਲੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਵਿਕਾਸ ਗਰਗ ਨੇ ਪਟਿਆਲਾ ਅਤੇ ਬਹਾਦਰਗੜ੍ਹ ਸਣੇ ਕੁਝ ਹੋਰ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆੜਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ।
ਡੀਸੀ ਨੇ ਦੱਸਿਆ ਕਿ ਕਿਸਾਨਾਂ ਦੀ ਜਿਣਸ ਦੀ ਖਰੀਦ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੇਮੌਸਮੀ ਬਰਸਾਤ ਕਾਰਨ ਮੰਡੀਆਂ ’ਚ ਵਿਕਣ ਲਈ ਪੁੱਜੀ ਕਣਕ ਦੀ ਜਿਣਸ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਡੀਸੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 612013 ਮੀਟਰਕ ਟਨ ਦੀ ਆਮਦ ਹੋਈ ਹੈ, ਇਸ ਵਿੱਚੋਂ 593943 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ ਅਤੇ 153111 ਮੀਟਰਕ ਟਨ ਦੀ ਲਿਫਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਜਿਣਸ ਦੀ ਹੁਣ ਤੱਕ 1191.31 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Advertisement

ਡੀਸੀ ਵੱਲੋਂ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ

ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਡਾ. ਪਲਵੀ ਨੇ ਅੱਜ ਜ਼ਿਲ੍ਹੇ ਵਿੱਚ ਮਾਰਕਫੈੱਡ, ਪਨਗ੍ਰੇਨ, ਪਨਸਪ ਤੇ ਵੇਅਰ ਹਾਊਸ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਅਨਾਜ ਮੰਡੀ ਅਹਿਮਦਗੜ੍ਹ ਅਤੇ ਕੁੱਪ ਕਲ੍ਹਾਂ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅਚਨਚੇਤ ਚੈਕਿੰਗ ਦਾ ਮੁੱਖ ਮਕਸਦ ਗੁਦਾਮਾਂ ਦੀ ਵਿਵਸਥਾ ਤੇ ਮੁਲਾਜ਼ਮਾਂ ਦੇ ਕੰਮ-ਕਾਜ ਨੂੰ ਦੇਖਣ ਸਣੇ ਮੁਲਾਜ਼ਮਾਂ, ਮਜ਼ਦੂਰਾਂ ਅਤੇ ਠੇਕੇਦਾਰਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ’ਚ ਕਿਸੇ ਤਰ੍ਹਾਂ ਦੀ ਬੇਨਿਯਮੀ ਜਾਂ ਬਦ-ਇੰਤਜ਼ਾਮੀ ਬਿਲਕੁਲ ਸਹਿਣ ਨਹੀਂ ਕੀਤੀ ਜਾਵੇਗੀ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖ਼ਰੀਦ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰਦਾਨੇ, ਢੋਆ-ਢੁਆਈ ਅਤੇ ਮਜ਼ਦੂਰਾਂ ਦੇ ਪੁਖ਼ਤਾ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਤਾਂ ਜੋ ਕਿਸੇ ਕਿਸਮ ਦੀ ਦਿੱਕਤ ਮੰਡੀਆਂ ਵਿੱਚ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਗੁਦਾਮਾਂ ਵਿੱਚੋਂ ਲਿਫਟਿੰਗ ਦਾ ਰਿਕਾਰਡ ਵੀ ਰੋਜ਼ ਸ਼ਾਮ ਨੂੰ ਅਪਡੇਟ ਕਰਨ ਲਈ ਕਿਹਾ ਗਿਆ ਹੈ। ਡੀਸੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੁਦਾਮਾਂ ਵਿੱਚ ਪੀਣ ਯੋਗ ਪਾਣੀ ,ਪਖਾਨੇ, ਰੌਸ਼ਨੀ ਆਦਿ ਦੇ ਪੁਖ਼ਤਾ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਕੁੱਪ ਕਲਾਂ ਦੀਆਂ ਅਨਾਜ ਮੰਡੀਆਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੇਮੌਸਮੀ ਬਰਸਾਤ ਤੋਂ ਮੰਡੀਆਂ ’ਚ ਪੁੱਜੀ ਫ਼ਸਲ ਬਚਾਉਣ ਲਈ ਤਰਪਾਲਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਅਤੇ ਕਣਕ ਨੂੰ ਪਾਣੀ ਤੋਂ ਬਚਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਨਿਗਰਾਨੀ ਉਹ ਖ਼ੁਦ ਕਰਨ।

Advertisement
Advertisement
Advertisement