ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਨ ਅਕਾਦਮਿਕ ਵੱਲੋਂ ’ਵਰਸਿਟੀ ਦੇ ਮੁਹਾਲੀ ਕੇਂਦਰ ਦਾ ਦੌਰਾ

07:21 AM Jul 23, 2024 IST
ਮੁਹਾਲੀ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਪ੍ਰੋ. ਏਕੇ ਤਿਵਾੜੀ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 22 ਜੁਲਾਈ
ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਏਕੇ ਤਿਵਾੜੀ ਵੱਲੋਂ ਯੂਨੀਵਰਸਿਟੀ ਦੇ ਮੁਹਾਲੀ ਸਥਿਤ ਕੇਂਦਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਆਪਣੇ ਇਸ ਦੌਰੇ ਦੌਰਾਨ 2024-25 ਸੈਸ਼ਨ ਦੇ ਦਾਖ਼ਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਵਾਰ ਇਸ ਕੇਂਦਰ ਦੇ ਦਾਖ਼ਲਿਆਂ ਵਿੱਚ ਚੋਖਾ ਵਾਧਾ ਹੋਇਆ ਹੈ।
ਪ੍ਰੋ. ਤਿਵਾੜੀ ਨੇ ਇਸ ਗੱਲ ਉੱਤੇ ਖ਼ੁਸ਼ੀ ਅਤੇ ਤਸੱਲੀ ਪ੍ਰਗਟਾਈ ਕਿ ਇਸ ਕੇਂਦਰ ਵਿੱਚ ਪਿਛਲੇ ਸੈਸ਼ਨ ਦੌਰਾਨ ਦਾਖ਼ਲਿਆਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ ਪਰ ਇਸ ਵਾਰ ਹੁਣ ਤੱਕ ਬੀਐੱਸਸੀ ਕੰਪਿਊਟਰ ਸਾਇੰਸ ਵਿੱਚ 50 ਦਾਖ਼ਲੇ ਹੋ ਚੁੱਕੇ ਹਨ। ਇਸੇ ਤਰ੍ਹਾਂ ਐੱਮਬੀਏ ਦੇ ਕੋਰਸ ਵਿੱਚ ਵੀ ਦਾਖ਼ਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਕੇਕੇ ਯਾਦਵ ਦੀ ਅਗਵਾਈ ਵਿੱਚ ਹੁਣ ਇਹ ਕੇਂਦਰ ਤਰੱਕੀ ਦੀਆਂ ਲੀਹਾਂ ਉੱਤੇ ਪੈ ਚੁੱਕਿਆ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਇਸ ਕੇਂਦਰ ਦੀ ਫੈਕਲਟੀ ਅਤੇ ਅਮਲੇ ਨੂੰ ਦਿੰਦਿਆਂ ਕਿਹਾ ਕਿ ਇੱਥੇ ਤਾਇਨਾਤ ਸਮੂਹ ਅਧਿਆਪਨ ਅਤੇ ਗ਼ੈਰ ਅਧਿਆਪਨ ਅਮਲਾ ਪੂਰੀ ਪ੍ਰਤੀਬੱਧਤਾ ਨਾਲ਼ ਵਿਦਿਆਰਥੀਆਂ ਦੀ ਅਗਵਾਈ ਵਿੱਚ ਕਾਰਜਸ਼ੀਲ ਹੈ ਜਿਸ ਦੇ ਕਿ ਭਵਿੱਖ ਵਿੱਚ ਹੋਰ ਵੀ ਬਿਹਤਰ ਅਤੇ ਸ਼ਾਨਦਾਰ ਨਤੀਜੇ ਸਾਹਮਣੇ ਆਉਣਗੇ।

Advertisement

Advertisement
Advertisement