ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਪਤਕਾਰ ਸੁਰੱਖਿਆ ਫੈਡਰੇਸ਼ਨ ਦੀ ਟੀਮ ਵੱਲੋਂ ਸਬਜ਼ੀ ਮੰਡੀ ਦਾ ਦੌਰਾ

08:50 AM May 24, 2024 IST
ਸਬਜ਼ੀ ਮੰਡੀ ਦੀ ਚੈਕਿੰਗ ਦੌਰਾਨ ਮੰਡੀ ਬੋਰਡ ਅਤੇ ਫੈਡਰੇਸ਼ਨ ਦੀ ਟੀਮ ਮੈਂਬਰ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 23 ਮਈ
ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਐੱਸਏਐੱਸ ਨਗਰ (ਮੁਹਾਲੀ) ਦੇ ਪ੍ਰਧਾਨ ਇੰਜ. ਪੀਐੱਸ ਵਿਰਦੀ ਅਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਮੁਹਾਲੀ ਦੇ ਫੇਜ਼-5 ਵਿੱਚ ਲਗਦੀ ਹਫ਼ਤਾਵਾਰੀ ਆਪਣੀ ਮੰਡੀ ਦਾ ਦੌਰਾ ਕਰ ਕੇ ਦੁਕਾਨਦਾਰਾਂ ਅਤੇ ਖ਼ਰੀਦਦਾਰੀ ਕਰਨ ਆਏ ਵਿਅਕਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕੁਝ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਪੀਐੱਸ ਵਿਰਦੀ ਸਮੇਤ ਸ਼ਿਵੰਦਰ ਸਿੰਘ ਲੱਖੋਵਾਲ, ਮੰਡੀ ਬੋਰਡ ਦੇ ਸੁਪਰਵਾਈਜ਼ਰ ਜਸਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਵੀ ਮੌਜੂਦ ਸਨ। ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਪੀਐਸ ਵਿਰਦੀ ਨੇ ਦੱਸਿਆ ਕਿ ਸਬਜ਼ੀ ਮੰਡੀ ਦੀ ਅਚਨਚੇਤ ਚੈਕਿੰਗ ਦੌਰਾਨ ਦੇਖਿਆ ਗਿਆ ਕਿ ਲਗਪਗ ਹਰ ਦੁਕਾਨਦਾਰ, ਗਾਹਕਾਂ ਦੀ ਕਥਿਤ ਤੌਰ ’ਤੇ ਲੁੱਟ-ਖਸੁੱਟ ਕਰ ਰਿਹਾ ਸੀ ਅਤੇ ਕਈ ਦੁਕਾਨਦਾਰ ਜ਼ਰੂਰੀ ਵਸਤੂਆਂ ਜਿਵੇਂ ਅਦਰਕ, ਨਿੰਬੂ, ਲਸਣ, ਸ਼ਿਮਲਾ ਮਿਰਚ, ਖੀਰਾ ਆਦਿ ਸਬਜ਼ੀਆਂ ਲਈ ਸਰਕਾਰੀ ਨੇਮਾਂ ਮੁਤਾਬਕ ਨਿਰਧਾਰਿਤ ਮੁੱਲ ਤੋਂ ਵੱਧ ਪੈਸੇ ਵਸੂਲ ਰਹੇ ਸਨ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਅਜਿਹੇ ਦੁਕਾਨਦਾਰਾਂ ਨੂੰ ਮੌਕੇ ’ਤੇ ਹੀ ਜੁਰਮਾਨਾ ਕੀਤਾ ਗਿਆ ਅਤੇ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਜੇਕਰ ਦੂਜੀ ਵਾਰ ਵੱਧ ਵਸੂਲੀ ਕਰਦੇ ਹੋਏ ਫੜਿਆ ਗਿਆ ਤਾਂ ਸਬੰਧਤ ਵਿਕਰੇਤਾਵਾਂ ਨੂੰ ਸਬਜ਼ੀ ਮੰਡੀ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹੀ ਨਹੀਂ ਵਾਰ-ਵਾਰ ਨਿਯਮਾਂ ਦੀ ਅਣਦੇਖੀ ਕਰਨ ’ਤੇ ਭਵਿੱਖ ਵਿੱਚ ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ।

Advertisement

Advertisement
Advertisement