For the best experience, open
https://m.punjabitribuneonline.com
on your mobile browser.
Advertisement

‘ਇੰਡੀਆ’ ਗੱਠਜੋੜ ਦੇ ਉਮੀਦਵਾਰ ਵੱਲੋਂ ਥਾਨੇਸਰ ਦੇ ਪਿੰਡਾਂ ਦਾ ਦੌਰਾ

10:22 AM Apr 01, 2024 IST
‘ਇੰਡੀਆ’ ਗੱਠਜੋੜ ਦੇ ਉਮੀਦਵਾਰ ਵੱਲੋਂ ਥਾਨੇਸਰ ਦੇ ਪਿੰਡਾਂ ਦਾ ਦੌਰਾ
ਪਿੰਡ ਬਾਰਨਾ ਵਿਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਡਾ. ਸੁਸ਼ੀਲ ਗੁਪਤਾ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 31 ਮਾਰਚ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਡਾ. ਸੁਸ਼ੀਲ ਗੁਪਤਾ ਨੇ ਥਾਨੇਸਰ ਹਲਕੇ ਦੇ ਕਈ ਪਿੰਡਾਂ ਅਤੇ ਵਾਰਡਾਂ ਦਾ ਦੌਰਾ ਕੀਤਾ। ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਸ਼ੋਕ ਅਰੋੜਾ ਵੀ ਉਨ੍ਹਾਂ ਨਾਲ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ ਤੇ ‘ਇੰਡੀਆ’ ਗੱਠਜੋੜ ਨੂੰ ਜਿਤਾਉਣ ਦੀ ਅਪੀਲ ਕੀਤੀ। ਸ੍ਰੀ ਗੁਪਤਾ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਲੜਨ ਦੇ ਲਈ ਇਕੱਠੇ ਹੋ ਕੇ ਕਿੰਨੇ ਹੀ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ, ਠੀਕ ਉਸੇ ਤਰ੍ਹਾਂ ਅੱਜ ਲੋਕਤੰਤਰ ਤੇ ਦੇਸ਼ ਨੂੰ ਬਚਾਉਣ ਲਈ ਸਾਰੀਆਂ ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਤੰਤਰ ਨੂੰ ਖਤਮ ਕਰ ਦਿੱਤਾ ਹੈ, ਈਡੀ ਤੇ ਸੀਬੀਆਈ ਦਾ ਗਲਤ ਢੰਗ ਨਾਲ ਇਸਤੇਮਾਲ ਕਰ ਕੇ ਵਿਰੋਧੀ ਆਗੂਆਂ ਨੂੰ ਡਰਾਇਆ ਜਾ ਰਿਹਾ ਹੈ। ਗੁਪਤਾ ਨੇ ਕਿਹਾ ਕਿ ਹੁਣ ਭਾਜਪਾ ਦੇ ਦਿਨ ਲੰਘ ਚੁੱਕੇ ਹਨ ਕਿਉਂਕਿ ਲੋਕਤੰਤਰ ਨੂੰ ਬਚਾਉਣ ਲਈ ‘ਇੰਡੀਆ’ ਗੱਠਜੋੜ ਪੂਰਾ ਜ਼ੋਰ ਲਗਾ ਰਿਹਾ ਹੈ। ਗੁਪਤਾ ਨੇ ਕਿਹਾ ਕਿ ਇਸ ਸਮੇਂ ਕੋਈ ਪਾਰਟੀ ਤੇ ਚੋਣ ਮਹੱਤਵਪੂਰਨ ਨਹੀਂ ਸਿਰਫ ਦੇਸ਼ ਤੇ ਲੋਕਤੰਤਰ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਪੀਐੱਮ ਮੋਦੀ ਦੀ ਵਿਦਾਈ ਤੈਅ ਹੈ। ਕਾਂਗਰਸ ਨੇਤਾ ਅਸ਼ੋਕ ਅਰੋੜਾ ਨੇ ਕਿਹਾ ਕਿ ਉਹ ‘ਇੰਡੀਆ’ ਗੱਠਜੋੜ ਦੇ ਸਮਰਥਨ ਵਿਚ ਵੋਟਾਂ ਮੰਗਣ ਆਏ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ਬਹੁਤ ਹੀ ਮਹੱਤਵਪੂਰਨ ਹਨ ਤੇ ਇਹ ਚੋਣਾਂ ਦੇਸ਼ ਦੇ ਲੋਕਤੰਤਰ ਤੇ ਸੰਵਿਧਾਨ ਨੂੰ ਬਚਾਉਣ ਦੀਆਂ ਚੋਣਾਂ ਹਨ। ਉਨਾਂ ਕਿਹਾ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹਾਦਤ ਬਦੌਲਤ ਸਾਨੂੰ ਆਜ਼ਾਦੀ ਮਿਲੀ ਸੀ, ਕਿਉਂਕਿ ਉਨ੍ਹਾਂ ਨੇ ਸਭ ਲਈ ਆਜ਼ਾਦੀ ਮੰਗੀ ਸੀ ਪਰ ਅੱਜ ਦੀ ਸਰਕਾਰ ਖਿਲਾਫ ਜੇ ਕੋਈ ਬੋਲਦਾ ਹੈ ਤਾਂ ਤਾਂ ਉਸ ਨੂੰ ਸੀਬੀਆਈ ਤੇ ਈਡੀ ਦੇ ਰਾਹੀਂ ਜੇਲ੍ਹ ਵਿਚ ਡੱਕਿਆ ਜਾਂਦਾ ਹੈ।
ਅਰੋੜਾ ਨੇ ਕਿਹਾ ਕਿ ਇਸ ਤਾਨਾਸ਼ਾਹ ਸਰਕਾਰ ਨੂੰ ਚੱਲਦਾ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਡੀਆ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ। ਇਸ ਮੌਕੇ ਜਜਪਾ ਦੇ ਸੂਬਾ ਜਨਰਲ ਸਕੱਤਰ ਵਿਕਰਮ ਅਹਿਲਾਵਤ, ਡਾ. ਦਿਲਬਾਗ ਸਿੰਘ, ਧਰਮਬੀਰ ਮਲਿਕ, ਬਲਦੇਵ ਸਿੰਘ ਨੇ ਜਜਪਾ ਨੂੰ ਛੱਡ ਕੇ ਇੰਡੀਆ ਗੱਠਜੋੜ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×