ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਤਲੁਜ ਸਕੂਲ ਦੇ ਵਿਦਿਆਰਥੀਆਂ ਵੱਲੋਂ ਵਾਟਰ ਪਾਰਕ ਦਾ ਦੌਰਾ

08:00 AM May 24, 2024 IST
ਯਮੁਨਾਨਗਰ ’ਚ ਵਾਟਰ ਪਾਰਕ ਅੱਗੇ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ ਵਿਦਿਆਰਥੀ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 23 ਮਈ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦੇ ਯੂਕੇਜੀ ਤੋਂ ਤੀਜੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਵਾਟਰ ਪਾਰਕ ਯਮੁਨਾਨਗਰ ਦਾ ਦੌਰਾ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਵਿਦਿਆਰਥੀਆਂ ਨੂੰ ਰਵਾਨਾ ਹੋਣ ਤੋਂ ਪਹਿਲਾਂ ਕੁਝ ਜ਼ਰੂਰੀ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਕਾਇਮ ਰੱਖਦੇ ਹੋਏ ਮੌਜ ਮਸਤੀ ਕਰਨੀ ਹੈ। ਡਾ. ਘੁੰਮਣ ਨੇ ਕਿਹਾ ਕਿ ਸਕੂਲ ਟਰਿੱਪ ਤੇ ਟੂਰ ਰੋਜ਼ਾਨਾ ਵਿਦਿਅਕ ਮਾਹੌਲ ਤੋਂ ਹੱਟ ਕੇ ਇਕ ਵੱਖਰੇ ਤਰ੍ਹਾਂ ਦੀ ਗਤੀਵਿਧੀ ਹੁੰਦੀ ਹੈ, ਜਿਸ ਵਿਚ ਬੱਚੇ ਮੌਜ ਮਸਤੀ ਦੇ ਨਾਲ ਨਾਲ ਜ਼ਿੰਮੇਵਾਰੀ ਤੇ ਆਪਸੀ ਸਹਿਯੋਗ ਜੇਹੇ ਗੁਣ ਵੀ ਸਿੱਖਦੇ ਹਨ। ਵਾਟਰ ਪਾਰਕ ਵਿਚ ਬੱਚਿਆਂ ਨੇ ਖੂਬ ਮੌਜ ਮਸਤੀ ਕੀਤੀ ਤੇ ਵੱਖ ਵੱਖ ਤਰ੍ਹਾਂ ਦੇ ਝੂਲਿਆਂ ਦਾ ਆਨੰਦ ਵੀ ਮਾਣਿਆ। ਬੱਚਿਆਂ ਨੇ ਵਾਟਰ ਪੂਲ ਵਿਚ ਸੰਗੀਤ ਦੀਆਂ ਧੁਨਾਂ ’ਤੇ ਨ੍ਰਿਤ ਵੀ ਕੀਤਾ। ਵਿਦਿਆਰਥੀਆਂ ਦੇ ਨਾਲ-ਨਾਲ 15 ਅਧਿਆਪਕਾਂ ਨੇ ਵੀ ਵਾਟਰ ਪਾਰਕ ਦਾ ਦੌਰਾ ਕਰ ਬੱਚਿਆਂ ਨੂੰ ਕਈ ਤਰ੍ਹਾਂ ਦੀ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਕੀਤਾ। ਇਸ ਮੌਕੇ ਸਕੂਲ ਕੋਆਰਡੀਨੇਟਰ ਮਨਿੰਦਰ ਸਿੰਘ ਘੁੰਮਣ, ਮੋਨਿਕਾ ਘੁੰਮਣ, ਮੀਤ ਪ੍ਰਿੰਸੀਪਲ ਵੀਰੇਂਦਰ ਸਿੰਘ ਆਦਿ ਤੋਂ ਇਲਾਵਾ ਵਿਦਿਆਰਥੀ ਤੇ ਸਕੂਲ ਸਟਾਫ ਮੌਜੂਦ ਸੀ।

Advertisement

Advertisement
Advertisement