For the best experience, open
https://m.punjabitribuneonline.com
on your mobile browser.
Advertisement

ਹਵਾਈ ਅੱਡੇ ’ਤੇ ਵੋਟਰ ਜਾਗਰੂਕਤਾ ਰੰਗੋਲੀ ਬਣਾਈ

08:01 AM Mar 31, 2024 IST
ਹਵਾਈ ਅੱਡੇ ’ਤੇ ਵੋਟਰ ਜਾਗਰੂਕਤਾ ਰੰਗੋਲੀ ਬਣਾਈ
ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਬਣਾਈ ਗਈ ਵੋਟਰ ਜਾਗਰੂਕਤਾ ਰੰਗੋਲੀ। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 30 ਮਾਰਚ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਣਸ਼ਿਆਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵੋਟਰ ਜਾਗਰੂਕਤਾ ਰੰਗੋਲੀ ਬਣਾਈ ਗਈ। ਇਸ ਦਾ ਥੀਮ ‘ਵੋਟ ਕਰ ਅੰਮ੍ਰਿਤਸਰ’ ਸੀ। ਖੂਬਸੂਰਤ ਤਰੀਕੇ ਨਾਲ ਤਿਆਰ ਕੀਤੀ ਗਈ ਇਹ ਰੰਗੋਲੀ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਣ ’ਚ ਕਾਮਯਾਬ ਰਹੀ। ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਹਵਾਈ ’ਤੇ ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਦੀ ਇਹ ਨਿਵੇਕਲੀ ਕੋਸ਼ਿਸ਼ ਕੀਤੀ ਗਈ ਹੈ। ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ ਅਤੇ ਐ.ਸਿ.) ਰਾਜੇਸ਼ ਕੁਮਾਰ ਨੇ ਹਵਾਈ ਅੱਡੇ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਵਿੱਚ ਵੋਟਰ ਹੈਲਪਲਾਈਨ ਐਪ, ਟੌਲ ਫ੍ਰੀ ਨੰਬਰ 1950 ਮੁੱਖ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵੋਟਰਾਂ ਲਈ ਵੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

Advertisement

ਵਿਦਿਆਰਥੀਆਂ ਨੇ ਹਿਊਮਨ ਚੇਨ ਬਣਾਈ

ਅੰਮ੍ਰਿਤਸਰ(ਖੇਤਰੀ ਪ੍ਰਤੀਨਿਧ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ ਵਲੋਂ ਚੋਣ ਟੋਲ ਫ੍ਰੀ ਨੰਬਰ 1950 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵੱਲੋਂ ਹਿਊਮਨ ਚੇਨ ਬਣਾਈ ਗਈ। ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ, ਜਿਸ ਦੀ ਵਰਤੋਂ ਕਰਕੇ ਆਮ ਵੋਟਰ ਕੋਈ ਵੀ ਜਾਣਕਾਰੀ ਹਾਸਿਲ ਕਰ ਸਕਦਾ ਹੈ। ਜ਼ਿਲ੍ਹੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਲੋਕਾਂ ਦੀ ਹਿੱਸੇਦਾਰੀ ਨੂੰ ਹੋਰ ਵਧਾਉਣਾ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤੰਤਰਿਕ ਪਰੰਪਰਾਵਾਂ ਨੂੰ ਬਣਾਈ ਰੱਖਦਿਆਂ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇ। ਅਧਿਆਪਕਾਂ ਵਲੋਂ ਕਈ ਸਕੂਲ਼ਾਂ ਵਿੱਚ ਲੈਕਚਰ ਵੀ ਦਿੱਤੇ ਗਏ, ਜਿਸ ਵਿੱਚ ਸਥਾਪਿਤ ਕੀਤੀ ਗਈ ਵੋਟਰ ਹੈਲਪਲਾਈਨ ਐਪ ਅਤੇ 1950 ਟੌਲ ਫ੍ਰੀ ਨੰਬਰ ਬਾਰੇ ਜਾਣਕਾਰੀ ਦਿੱਤੀ ਗਈ।

Advertisement
Author Image

sanam grng

View all posts

Advertisement
Advertisement
×