ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਿੰਸੀਪਲ ਸਤਿਬੀਰ ਸਿੰਘ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

10:29 AM Oct 09, 2024 IST

ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਅਕਤੂਬਰ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਿੰਸੀਪਲ ਸਤਿਬੀਰ ਸਿੰਘ ਨੂੰ ਸੇਵਾਮੁਕਤੀ ’ਤੇ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਸਬੰਧੀ ਕਰਵਾਏ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਰਵਾਇਤ ਅਨੁਸਾਰ ਗੁਰਬਾਣੀ ਦੇ ਸ਼ਬਦ ਰਾਹੀਂ ਕੀਤੀ ਗਈ। ਉਪਰੰਤ ਸਕੂਲ ਚੇਅਰਮੈਨ ਪਰਵਿੰਦਰ ਸਿੰਘ ਲੱਕੀ, ਸੀਨੀਅਰ ਵਾਈਸ ਚੇਅਰਮੈਨ ਦਲਵਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੇ ਨਾਲ-ਨਾਲ ਸਕੂਲ ਦੀ ਵਾਈਸ ਪ੍ਰਿੰਸੀਪਲ ਸਤਨਾਮ ਕੌਰ ਵੱਲੋਂ ਉਨ੍ਹਾਂ ਨੂੰ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਦੀ ਪ੍ਰਿੰਸੀਪਲ ਡਾ. ਨੀਰਜ ਪ੍ਰਿਆ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਸਕੂਲ ਪ੍ਰਬੰਧਕਾਂ ਵੱਲੋਂ ਪ੍ਰਿੰਸੀਪਲ ਸਤਿਬੀਰ ਸਿੰਘ ਨੂੰ ਸੰਸਥਾ ਦਾ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਸਤਿਬੀਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement

Advertisement