ਪ੍ਰਿੰਸੀਪਲ ਸਤਿਬੀਰ ਸਿੰਘ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ
ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਗਲੇ ਸਾਲ ਗੁਰੂ ਤੇਗ ਬਹਾਦਰ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਅਤੇ ਇਸ ਸਬੰਧ ਵਿਚ ਸਾਰਾ ਸਾਲ ਪ੍ਰੋਗਰਾਮ ਚੱਲਣਗੇ ਤੇ ਇਨ੍ਹਾਂ ਦਾ ਵਿਆਪਕ ਪੱਧਰ ’ਤੇ ਪ੍ਰਚਾਰ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਅੱਜ ਇਥੇ ਵੱਖ-ਵੱਖ ਗੁਰਦੁਆਰਿਆਂ ਦੇ ਚੇਅਰਮੈਨ ਤੇ ਹੋਰ ਪ੍ਰਬੰਧਕਾਂ ਦੇ ਨਾਲ-ਨਾਲ ਦਿੱਲੀ ਕਮੇਟੀ ਮੈਂਬਰਾਂ ਨਾਲ ਇਸ ਪ੍ਰੋਗਰਾਮ ਦੀ ਰੂਪ ਰੇਖਾ ਵਿਚਾਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਫੈਸਲਾ ਲਿਆ ਗਿਆ ਹੈ ਕਿ ਜਿਸ ਜਿਸ ਥਾਂ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਹਨ, ਉਨ੍ਹਾਂ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨਾਲ-ਨਾਲ ਗੁਰੂ ਸਾਹਿਬ ਨੇ ਜਿਸ ਧਰਮ ਤੇ ਕੰਮ ਵਾਸਤੇ ਸ਼ਹਾਦਤ ਦਿੱਤੀ, ਉਨ੍ਹਾਂ ਸਭ ਨੂੰ ਨਾਲ ਲੈ ਕੇ ਵਿਸ਼ਾਲ ਮੀਟਿੰਗ ਕੀਤੀ ਜਾਵੇ ਅਤੇ ਸਾਰਾ ਸਾਲ ਸੈਮੀਨਾਰ, ਪ੍ਰਦਰਸ਼ਨੀਆਂ ਤੇ ਹੋਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕੀ ਜਾਵੇ। ਚਿੱਤਰ ਪ੍ਰਦਰਸ਼ਨੀਆਂ, ਮੈਟਰੋ ਰੇਲ ਗੱਡੀਆਂ ਸਮੇਤ ਹੋਰ ਉਨ੍ਹਾਂ ਸਾਰੀਆਂ ਥਾਵਾਂ ’ਤੇ ਲਗਾਈਆਂ ਜਾਣਗੀਆਂ ਜਿਸ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਆ ਜਾ ਸਕੇ।