ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਸ਼ਟਰਪਤੀ ਮੁਰਮੂ ਦਾ ਮੌਰੀਸ਼ਸ ’ਚ ਨਿੱਘਾ ਸਵਾਗਤ

07:15 AM Mar 12, 2024 IST
ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਵਾਗਤ ਕਰਦੇ ਹੋਏ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ। -ਫੋਟੋ: ਏਐੱਨਆਈ

ਪੋਰਟ ਲੂਈ, 11 ਮਾਰਚ
ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਤਿੰਨ ਦਿਨਾਂ ਦੌਰੇ ’ਤੇ ਮੌਰੀਸ਼ਸ ਪੁੱਜ ਗਏ ਹਨ ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹ ਮੰਗਲਵਾਰ ਨੂੰ ਦੇਸ਼ ਦੇ ਕੌਮੀ ਦਿਵਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਥੇ ਪੁੱਜਣ ’ਤੇ ਰਾਸ਼ਟਰਪਤੀ ਮੁਰਮੂ ਦਾ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ ਨੇ ਨਿੱਘਾ ਸਵਾਗਤ ਕੀਤਾ। ਆਪਣੇ ਦੌਰੇ ਦੌਰਾਨ ਉਹ ਦੇਸ਼ ਦੀ ਸਿਖਰਲੀ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ ਤਾਂ ਜੋ ਭਾਰਤ ਦੇ ਹਿੰਦ ਮਹਾਸਾਗਰ ਟਾਪੂ ਮੁਲਕ ਨਾਲ ਸਬੰਧ ਹੋਰ ਮਜ਼ਬੂਤ ਹੋ ਸਕਣ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਮੁਰਮੂ ਆਪਣੇ ਮੌਰੀਸ਼ਸ ਦੇ ਹਮਰੁਤਬਾ ਪ੍ਰਿਥਵੀਰਾਜ ਸਿੰਘ ਰੂਪਨ ਨਾਲ ਵੀ ਮੀਟਿੰਗ ਕਰਨਗੇ। ਉਹ ਮੌਰੀਸ਼ਸ ਨੈਸ਼ਨਲ ਅਸੈਂਬਲੀ ਦੇ ਸਪੀਕਰ, ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਅਤੇ ਹੋਰ ਅਹਿਮ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ। ਕੌਮੀ ਦਿਵਸ ਸਮਾਗਮ ’ਚ ਭਾਰਤੀ ਜਲ ਸੈਨਾ ਦੀ ਟੁੱਕੜੀ ਦੋ ਬੇੜਿਆਂ ਆਈਐੱਨਐੱਸ ਤੀਰ ਅਤੇ ਸੀਜੀਐੱਸ ਸਾਰਥੀ ਨਾਲ ਸ਼ਾਮਲ ਹੋਵੇਗੀ। ਮੁਰਮੂ ਅਤੇ ਜਗਨਨਾਥ ਭਾਰਤ ਦੇ ਸਹਿਯੋਗ ਨਾਲ ਬਣਾਏ ਗਏ 14 ਪ੍ਰਾਜੈਕਟਾਂ ਦਾ ਸਾਂਝੇ ਤੌਰ ’ਤੇ ਉਦਘਾਟਨ ਕਰਨਗੇ। ਰਾਸ਼ਟਰਪਤੀ ਵੱਲੋਂ ਪੈਂਪਲਮੌਸਿਸ ਬੋਟੈਨਿਕਲ ਗਾਰਡਨ ’ਚ ਮੌਰੀਸ਼ਸ ਦੇ ਆਗੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਉਹ ਅਪਰਵਾਸੀ ਘਾਟ ਦਾ ਦੌਰਾ ਵੀ ਕਰਨਗੇ ਜਿਥੇ ਸਭ ਤੋਂ ਪਹਿਲਾਂ ਭਾਰਤੀ ਮਜ਼ਦੂਰ ਪਹੁੰਚੇ ਸਨ। ਇਸ ਤੋਂ ਇਲਾਵਾ ਉਹ ਕਈ ਇਤਿਹਾਸਕ ਅਤੇ ਸੱਭਿਆਚਾਰਕ ਥਾਵਾਂ ਦੇ ਵੀ ਦਰਸ਼ਨ ਕਰਨਗੇ। -ਪੀਟੀਆਈ

Advertisement

Advertisement
Advertisement